ਚੰਡੀਗੜ੍ਹ- ਪੰਜਾਬ 'ਚ ਭਾਰੀ ਮੀਂਹ ਦੇ ਪਾਣੀ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਸੂਬੇ ਦੇ 7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸ਼ਾਮਲ ਹਨ। ਹੁਣ ਤੱਕ 150 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਕਈ ਇਲਾਕੇ 5 ਤੋਂ 7 ਫੁੱਟ ਪਾਣੀ ਨਾਲ ਭਰੇ ਹੋਏ ਹਨ। ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮਾਨ ਸਰਕਾਰ ਐਕਸ਼ਨ ਮੋੜ ਵਿੱਚ ਨਜ਼ਰ ਆ ਗਈ ਹੈ। ਹੜ੍ਹਾਂ ਦੀ ਸਥਿਤੀ ਦੌਰਾਨ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਵੀ ਹਰਕਤ ਵਿੱਚ ਆ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਮਹਿਲਾ ਵਿੰਗ ਦੀ ਟੀਮ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚੇਗੀ ਅਤੇ ਮੌਕੇ 'ਤੇ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ। ਇਸ ਦੇ ਨਾਲ ਮਹਿਲਾ ਵਿੰਗ ਦੀ ਟੀਮ ਸਥਾਨਕ ਲੋਕਾਂ ਨੂੰ ਰਾਹਤ ਸਮੱਗਰੀ ਵੰਡੇਗੀ। ਮਹਿਲਾ ਵਿੰਗ ਦੀ ਟੀਮ ਸਵੇਰੇ 11:00 ਵਜੇ ਜਲੰਧਰ ਦੇ ਸਰਕਟ ਹਾਊਸ ਤੋਂ ਰਾਹਤ ਸਮੱਗਰੀ ਲੈ ਕੇ ਰਵਾਨਾ ਹੋਵੇਗੀ।