ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿੱਚ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਐਨਡੀਆਰਐਫ ਅਤੇ ਐਸਡੀਆਰਐਫ ਦੇ ਕਰਮਚਾਰੀਆਂ ਨਾਲ ਵੀ ਸੰਪਰਕ ਕੀਤਾ ਅਤੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਦੇ ਹਦਾਇਤ ਦਿੱਤੇ। ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਨੂੰ 1600 ਕਰੋੜ ਰੁਪਏ ਦਾ ਰਾਹਤ ਪੈਕਜ ਦਿੱਤਾ ਜਾਵੇਗਾ, ਜਿਸਦਾ ਮਕਸਦ ਹੜ੍ਹ ਕਾਰਨ ਪ੍ਰਭਾਵਿਤ ਹਰ ਪਰਿਵਾਰ ਅਤੇ ਕਿਸਾਨ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਹੜ੍ਹ ਪੀੜਤ ਹਰ ਵਿਅਕਤੀ ਨੂੰ ਹਰ ਸੰਭਵ ਮਦਦ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਦੀ ਭਲਾਈ ਸਭ ਤੋਂ ਪਹਿਲਾਂ ਹੈ।