ਚੰਡੀਗੜ੍ਹ 29 ਸਤੰਬਰ- ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਜਨਤਾ ਦੀ ਵਿਧਾਨ ਸਭਾ ਆਯੋਜਿਤ ਕਰਕੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਉਠਾਇਆ ਗਿਆ ਅਤੇ ਸਰਕਾਰ ਵੱਲੋਂ ਆਪਣੀਆਂ ਨਾਕਾਮੀਆਂ ਛਪਾਉਣ ਲਈ ਬੁਲਾਏ ਗਏ ਸੈਸ਼ਨ ਦਾ ਸੱਚ ਵੀ ਜਨਤਾ ਸਾਹਮਣੇ ਰੱਖਿਆ।
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਵੀ ਲਗਾਤਾਰ ਇਸ ਮੁੱਦੇ ਨੂੰ ਉਜਾਗਰ ਕੀਤਾ ਜਾ ਰਿਹਾ ਸੀ ਕਿ ਪੰਜਾਬ ਵਿੱਚ ਆਏ ਹੜਾਂ ਦੇ ਲਈ ਪ੍ਰਮੁੱਖ ਤੌਰ ਤੇ ਸੂਬਾ ਸਰਕਾਰ ਜਿੰਮੇਵਾਰ ਹੈ ਅਤੇ ਉਹਨਾਂ ਵੱਲੋਂ ਲਗਾਤਾਰ ਸੂਬਾ ਸਰਕਾਰ ਦੀਆਂ ਨਾਕਾਮੀਆਂ ਨੂੰ ਤੱਥਾਂ ਅਤੇ ਆਂਕੜਿਆਂ ਦੇ ਅਧਾਰ ਤੇ ਉਜਾਗਰ ਕੀਤਾ ਜਾ ਰਿਹਾ ਸੀ।
ਅੱਜ ਦੇ ਇਸ ਜਨਤਾ ਵਿਧਾਨ ਸਭਾ ਬਾਰੇ ਗੱਲ ਕਰਦਿਆਂ ਸੁਨੀਲ ਜਾਖੜ ਤੇ ਨਿਜੀ ਸਕੱਤਰ ਸੰਜੀਵ ਤਰੀਕਾ ਨੇ ਕਿਹਾ ਕਿ ਕੁਝ ਪਰਿਵਾਰਿਕ ਰੁਜੇਵਿਆਂ ਕਾਰਨ ਸੁਨੀਲ ਜਾਖੜ ਅੱਜ ਦੇ ਇਸ ਸਮਾਗਮ ਵਿੱਚ ਸ਼ਾਮਿਲ ਨਹੀਂ ਹੋ ਸਕੇ । ਉਹਨਾਂ ਨੇ ਕਿਹਾ ਕਿ ਸੁਨੀਲ ਜਾਖੜ ਵੱਲੋਂ ਲਗਾਤਾਰ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਦੀ ਪ੍ਰਕਿਰਿਆ ਜਾਰੀ ਰਹੇਗੀ ਅਤੇ ਪਾਰਟੀ ਜਿੰਮੇਵਾਰ ਵਿਰੋਧੀ ਧਿਰ ਦੀ ਭੂਮਿਕਾ ਪੂਰੀ ਮਜਬੂਤੀ ਨਾਲ ਨਿਭਾਏਗੀ।