ਕਪੂਰਥਲਾ ਦੇ ਸਥਾਨਕ ਕੋਟੂ ਚੌਕ ਵਿਖੇ ਇਕ ਵਿਅਕਤੀ ਬੇਹੋਸ਼ ਹੋਇਆ ਮਿਲਿਆ। ਇਸ ਮਾਮਲੇ ‘ਚ ਮੁਹੱਲਾ ਵਾਸੀਆਂ ਨੇ ਤੁਰੰਤ ਕਾਰਵਾਈ ਕਰਦਿਆਂ 108 ਐਂਬੂਲੈਂਸ ਨੂੰ ਸੂਚਿਤ ਕੀਤਾ। ਐਂਬੂਲੈਂਸ ਟੀਮ ਦੇ ਈ.ਐਮ.ਟੀ. ਵਿਕਰਮਜੀਤ ਸਿੰਘ ਅਤੇ ਪਾਇਲਟ ਲਵਪ੍ਰੀਤ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਮੌਕੇ ‘ਤੇ ਪਹੁੰਚ ਕੇ ਉਸ ਵਿਅਕਤੀ ਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਵਿੱਚ ਦਾਖਲ ਕਰਵਾਇਆ।
ਹਸਪਤਾਲ ਵਿੱਚ ਇਲਾਜ ਦੌਰਾਨ ਡਿਊਟੀ ਡਾਕਟਰਾਂ ਨੇ ਮ੍ਰਿਤਕ ਦੀ ਮੌਤ ਦੀ ਪੁਸ਼ਟੀ ਕੀਤੀ। ਵਿਅਕਤੀ ਕੋਲੋਂ ਕੋਈ ਪਛਾਣ ਪੱਤਰ ਜਾਂ ਦਸਤਾਵੇਜ਼ ਨਹੀਂ ਮਿਲਣ ਕਾਰਨ ਉਸਦੀ ਸ਼ਨਾਖ਼ਤ ਅਜੇ ਤੱਕ ਨਹੀਂ ਹੋ ਸਕੀ। ਮ੍ਰਿਤਕ ਦੀ ਲਾਸ਼ ਨੂੰ ਮੁਰਦਾ ਘਰ ਵਿੱਚ ਰੱਖ ਕੇ ਥਾਣਾ ਸਿਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਪੁਲਿਸ ਇਸ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਚੁੱਕੀ ਹੈ ਅਤੇ ਕਿਸੇ ਵੀ ਜਾਣਕਾਰੀ ਵਾਲੇ ਵਿਅਕਤੀ ਤੋਂ ਸੰਪਰਕ ਕਰਨ ਦੀ ਅਪੀਲ ਕੀਤੀ ਹੈ।