ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਰਾਤਿਆਂ ਦੇ ਪਵਿੱਤਰ ਪਖਵਾਰੇ ਦੀ ਸ਼ੁਰੂਆਤ ‘ਤੇ ਲੋਕਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮਾਤਾ ਰਾਣੀ ਆਪਣੀ ਕਿਰਪਾ ਹਰ ਕਿਸੇ ‘ਤੇ ਬਣਾਈ ਰੱਖਣ ਅਤੇ ਸਭ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ। ਇਸਦੇ ਨਾਲ ਹੀ ਉਨ੍ਹਾਂ ਨੇ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ ਅਗਰਵਾਲ ਭਾਈਚਾਰੇ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਹਾਰਾਜਾ ਅਗਰਸੇਨ ਅਹਿੰਸਾ ਅਤੇ ਸ਼ਾਂਤੀ ਦੇ ਪੈਰੋਕਾਰ ਸਨ ਅਤੇ ਅਸੀਂ ਸਭ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਕਰਨਾ ਚਾਹੀਦਾ ਹੈ।