ਹਸਪਤਾਲ ਤੋਂ ਛੁੱਟੀ ਮਿਲਣ ਦੇ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਕਾਰਜਾਂ ਦੀ ਪੂਰੀ ਜਾਣਕਾਰੀ ਮੰਗੀ ਹੈ। ਇਸ ਸਬੰਧ ਵਿੱਚ ਕੱਲ੍ਹ ਮੁੱਖ ਮੰਤਰੀ ਨਿਵਾਸ 'ਤੇ ਉੱਚ ਪੱਧਰੀ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਸਾਰੇ ਵਿਭਾਗਾਂ ਦੇ ਸਕੱਤਰ ਹਾਜ਼ਰ ਰਹਿਣਗੇ, ਜਦਕਿ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ। ਹਰੇਕ ਅਧਿਕਾਰੀ ਨੂੰ ਆਪਣੇ-ਆਪਣੇ ਖੇਤਰ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਜਾਣਕਾਰੀ ਦੇਣੀ ਹੋਵੇਗੀ। ਪਾਣੀ ਘਟਣ ਤੋਂ ਬਾਅਦ ਸਫਾਈ ਅਤੇ ਹੋਰ ਲੋੜੀਂਦੇ ਰਾਹਤ ਕਦਮਾਂ ਦੀ ਯੋਜਨਾ ਦਾ ਵੀ ਜਾਇਜ਼ਾ ਲਿਆ ਜਾਵੇਗਾ।