ਇਜਾਜ਼ਤ ਨਾ ਮਿਲਣ 'ਤੇ ਰੋਸ:
ਵਿਦਿਆਰਥਣਾਂ ਨੇ ਦੱਸਿਆ ਕਿ ਉਨ੍ਹਾਂ ਨੇ ਮੰਗਲਵਾਰ ਨੂੰ ਹੋਣ ਵਾਲੇ ਡਾਂਡੀਆ ਪ੍ਰੋਗਰਾਮ ਲਈ ਮੁੰਡਿਆਂ ਨਾਲ ਮਿਲ ਕੇ ਖੇਡਣ ਦੀ ਇਜਾਜ਼ਤ ਮੰਗੀ ਸੀ, ਪਰ ਡੀਨ ਨੇ ਉਨ੍ਹਾਂ ਦੀ ਮੰਗ ਮੰਨਣ ਤੋਂ ਇਨਕਾਰ ਕਰ ਦਿੱਤਾ। ਵਿਦਿਆਰਥਣਾਂ ਨੇ ਗੁੱਸੇ ਵਿੱਚ ਆ ਕੇ ਕਿਹਾ ਕਿ ਡੀਨ ਸਟੂਡੈਂਟ ਵੈਲਫੇਅਰ ਨੇ ਉਨ੍ਹਾਂ ਨੂੰ ਯੂਨੀਵਰਸਿਟੀ ਦੇ ਬਾਹਰ ਕੋਈ ਹੋਟਲ ਬੁੱਕ ਕਰਕੇ ਡਾਂਡੀਆ ਖੇਡਣ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਯੂਨੀਵਰਸਿਟੀ ਮੈਨੇਜਮੈਂਟ 'ਤੇ ਮੁੰਡਿਆਂ ਅਤੇ ਕੁੜੀਆਂ ਵਿੱਚ ਭੇਦਭਾਵ ਕਰਨ ਦਾ ਗੰਭੀਰ ਦੋਸ਼ ਲਗਾਇਆ ਹੈ ਅਤੇ ਡੀਨ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ।
ਵਾਈਸ ਚਾਂਸਲਰ ਦਾ ਬਿਆਨ:
ਮਾਮਲੇ ਦੇ ਵਧਣ ਮਗਰੋਂ ਪੁਲਿਸ ਵੀ ਮੌਕੇ 'ਤੇ ਪਹੁੰਚੀ। IKG-PTU ਦੇ ਵਾਈਸ ਚਾਂਸਲਰ ਡਾ. ਸੁਸ਼ੀਲ ਮਿੱਤਲ ਨੇ ਇਸ ਮਾਮਲੇ 'ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਕੁੜੀਆਂ ਡਾਂਡੀਆ ਪ੍ਰੋਗਰਾਮ ਵਿੱਚ ਲੜਕਿਆਂ ਨਾਲ ਹਿੱਸਾ ਲੈਣਾ ਚਾਹੁੰਦੀਆਂ ਸਨ।
ਡਾ. ਮਿੱਤਲ ਨੇ ਕਿਹਾ, "ਉਨ੍ਹਾਂ ਨੂੰ ਰਾਤ 8 ਵਜੇ ਤੱਕ ਪ੍ਰੋਗਰਾਮ ਦੀ ਇਜਾਜ਼ਤ ਦਿੱਤੀ ਗਈ ਸੀ, ਪਰ ਉਹ ਇਸ ਨੂੰ ਰਾਤ 10 ਵਜੇ ਤੱਕ ਵਧਾਉਣ ਦੀ ਮੰਗ ਕਰ ਰਹੀਆਂ ਸਨ। ਸੁਰੱਖਿਆ ਕਾਰਨਾਂ ਕਰਕੇ ਇਹ ਮੰਗ ਰੱਦ ਕਰ ਦਿੱਤੀ ਗਈ।" ਉਨ੍ਹਾਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਸਿਰਫ਼ ਨਿਯਮਾਂ ਦੇ ਆਧਾਰ 'ਤੇ ਹੀ ਪ੍ਰੋਗਰਾਮ ਦੀ ਇਜਾਜ਼ਤ ਦੇ ਸਕਦੀ ਹੈ।
ਕੈਂਪਸ ਵਿੱਚ ਛੁੱਟੀਆਂ ਦਾ ਐਲਾਨ:
ਵਧਦੇ ਵਿਵਾਦ ਅਤੇ ਪ੍ਰਦਰਸ਼ਨ ਨੂੰ ਦੇਖਦੇ ਹੋਏ, ਪੀ.ਟੀ.ਯੂ. ਮੈਨੇਜਮੈਂਟ ਨੇ ਤੁਰੰਤ ਕਾਰਵਾਈ ਕਰਦੇ ਹੋਏ 3 ਅਕਤੂਬਰ ਤੱਕ ਕੈਂਪਸ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਛੁੱਟੀਆਂ ਦਾ ਐਲਾਨ ਕਰਕੇ ਯੂਨੀਵਰਸਿਟੀ ਮੈਨੇਜਮੈਂਟ ਭੇਦਭਾਵ ਵਾਲੇ ਫੈਸਲੇ ਤੋਂ ਭੱਜ ਰਹੀ ਹੈ।