ਚੋਣਾਂ ਦੀਆਂ ਤਰੀਕਾਂ ਦੇ ਐਲਾਨ ਹੋਣ ਤੋਂ ਪਹਿਲਾਂ ਹੀ ਤਰਨਤਾਰਨ ਦੀ ਜ਼ਿਮਨੀ ਚੋਣ ਦਾ ਅਖਾੜਾ ਭਖਦਾ ਨਜ਼ਰ ਆ ਰਿਹਾ ਹੈ,..ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋਈ ਤਰਨਤਾਰਨ ਦੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਹੋਣ ਜਾ ਰਹੀ ਹੈ,..ਜਿਸ ਦੇ ਲਈ ਵੱਖ ਵੱਖ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਨੇ, ,...ਆਮ ਆਦਮੀ ਪਾਰਟੀ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਥੇ ਪਹਿਲਾਂ ਹੀ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਤਾਂ ਉੱਥੇ ਹੀ ਹੁਣ ਕਾਂਗਰਸ ਪਾਰਟੀ ਨੇ ਵੀ ਆਪਣੇ ਉਮੀਦਵਾਰ ਦਾ ਨਾਮ ਜਨਤਕ ਕਰ ਦਿੱਤਾ ਹੈ। ਇਸ ਜ਼ਿਮਨੀ ਚੋਣ ਵਿੱਚ ਕਰਨਬੀਰ ਸਿੰਘ ਬੁਰਜ ਚੋਣ ਮੈਦਾਨ ਵਿੱਚ ਨਜ਼ਰ ਆਉਣਗੇ,...ਇਸ ਤੋਂ ਪਹਿਲਾਂ ਚਰਚਾਵਾਂ ਸੀ ਕਿ ਅਕਾਲੀ ਦਲ ਛੱਡ ਕਾਂਗਰਸ ਵਿੱਚ ਸ਼ਾਮਿਲ ਹੋਏ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਟਿਕਟ ਦਿੱਤੀ ਜਾ ਸਕਦੀ ਹੈ,... ਪਰ ਪਾਰਟੀ ਦੇ ਸੀਨੀਅਰ ਲੀਡਰ ਉਹਨਾਂ ਦਾ ਵਿਰੋਧ ਕਰ ਰਹੇ ਸਨ ,... ਅਜਿਹੇ ਵਿੱਚ ਕਰਨਬੀਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਲਿਆ ਗਿਆ ਹੈ,....ਉਹ ਕਾਂਗਰਸ ਦੇ ਕਿਸਾਨ ਸੈੱਲ ਦੇ ਉੱਪ ਪ੍ਰਧਾਨ ਰਹੇ ਹਨ,...
ਓਧਰ ਆਮ ਆਦਮੀ ਪਾਰਟੀ ਨੇ ਵੀ ਆਪਣਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ,...ਇਹ ਜਿੰਮੇਵਾਰੀ ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਸੌਂਪੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ 'ਚ ਇੱਕ ਸਮਾਗਮ ਦੌਰਾਨ ਖੁਦ ਆਪਣੇ ਕੈਂਡੀਡੇਟ ਦਾ ਐਲਾਨ ਕੀਤਾ ,...ਪਿਛਲੀ ਦਿਨੀਂ ਹਰਮੀਤ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਕਿਸੇ ਸਮੇਂ ਅਕਾਲੀ ਦਲ ਦੇ ਵੱਡੇ ਲੀਡਰ ਰਹੇ ਹਨ। ਉਹ ਇਸ ਹਲਕੇ ਤੋਂ ਚੋਣ ਜਿੱਤ ਕੇ ਵਿਧਾਨ ਸਭਾ ਵੀ ਪਹੁੰਚੇ ਸੀ ਪਰ 19 ਨਵੰਬਰ 2024 ਨੂੰ ਉਹਨਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਹਨਾਂ ਨੇ ਆਪਣਾ ਅਸਤੀਫ਼ਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪਿਆ, ਇਸ ਦੇ ਕੁੱਝ ਦਿਨਾਂ ਬਾਅਦ ਹੀ ਉਹ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋ ਗਏ ਅਤੇ ਪਾਰਟੀ ਨੇ ਉਹਨਾਂ ਨੂੰ ਆਪਣਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ।
ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੇ ਉਮੀਦਵਾਰ ਦਾ ਨਾਮ ਐਲਾਨ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਇੱਕ ਰੈਲੀ ਵਿੱਚ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਹਲਕੇ ਦੀ ਜਿੰਮੇਵਾਰੀ ਸੌਂਪੀ, ਇਸ ਰੈਲੀ ਵਿੱਚ ਖਾਸ ਗੱਲ ਇਹ ਸੀ ਕਿ ਅਕਾਲੀ ਦਲ ਨੇ ਅਜ਼ਾਦ ਗਰੁੱਪ ਨਾਲ ਹੱਥ ਮਿਲਾ ਲਿਆ ਸੀ, ਜਿਸ ਨੇ ਪਿਛਲੀ ਵਾਰ ਆਮ ਆਦਮੀ ਪਾਰਟੀ ਦੀ ਖੁੱਲ੍ਹ ਕੇ ਮਦਦ ਕੀਤੀ ਸੀ ਅਤੇ ਅਕਾਲੀ ਦਲ ਦੇ ਉਮੀਦਵਾਰ ਨੂੰ ਸਿਆਸੀ ਨੁਕਸਾਨ ਪਹੁੰਚਾਇਆ ਸੀ
ਉਥੇ ਹੀ ਭਾਜਪਾ ਵੱਲੋਂ ਵੀ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਹੁਣ ਇਹ ਮੁਕਾਬਲਾ ਬੜਾ ਦਿਲਚਸਪ ਹੁੰਦਾ ਦਿਖਾਈ ਦੇ ਰਿਹਾ ਹੈ ਕਿਉਂਕਿ ਇਸ ਵਾਰ MP ਅੰਮ੍ਰਿਤਪਾਲ ਦੇ ਪਰਿਵਾਰ ਵੱਲੋਂ ਵੀ ਕਿਹਾ ਜਾ ਚੁੱਕਿਆ ਹੈ ਕਿ ਉਹਨਾਂ ਦੀ ਪਾਰਟੀ ਦਾ ਵੀ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰੇਗਾ,... ਜ਼ਿਕਰਯੋਗ ਹੈ ਕਿ ਇਸ ਸਾਲ ਜੂਨ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਸੀ, ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਸੀ।