ਮੰਡੀ ਗੋਬਿੰਦਗੜ੍ਹ ਨੈਸ਼ਨਲ ਹਾਈਵੇ ‘ਤੇ ਪਿੰਡ ਅੰਬੇਮਾਜਰਾ ਦੇ ਨੇੜੇ ਇੱਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਮੌਕੇ ‘ਤੇ ਮਿਲੀ ਜਾਣਕਾਰੀ ਮੁਤਾਬਕ, ਮ੍ਰਿਤਕ ਦੀ ਪਛਾਣ ਖੰਨਾ ਦਾ ਨਿਵਾਸੀ ਅਭਿਸ਼ੇਕ ਵਿਜ਼ ਵਜੋਂ ਹੋਈ ਹੈ। ਟਰੱਕ ਡਰਾਈਵਰ ਹਾਦਸੇ ਤੋਂ ਬਾਅਦ ਫਰਾਰ ਹੋ ਗਿਆ, ਜਿਸ ਦੀ ਪੁਲਿਸ ਵੱਲੋਂ ਤਲਾਸ਼ ਜਾਰੀ ਹੈ।
ਮੰਡੀ ਗੋਬਿੰਦਗੜ੍ਹ ਪੁਲਿਸ ਨੇ ਹਾਦਸੇ ਦੀ ਰਿਪੋਰਟ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਗਿਆ ਅਤੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।
ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸਆਈ ਧਰਮਪਾਲ ਨੇ ਦੱਸਿਆ ਕਿ ਅਭਿਸ਼ੇਕ ਵਿਜ਼ ਫਾਰਚੂਨਰ ਕਾਰ ਵਿੱਚ ਆਪਣੇ ਦੋਸਤ ਗੁਰਵਿੰਦਰ ਸਿੰਘ ਨਾਲ ਦਿੱਲੀ ਏਅਰਪੋਰਟ ਛੱਡਣ ਲਈ ਗਏ ਸਨ। ਅੱਜ ਸਵੇਰੇ ਜਦੋਂ ਖੰਨਾ ਆਪਣੇ ਘਰ ਵਾਪਸ ਪਰਤ ਰਿਹਾ ਸੀ, ਮੰਡੀ ਗੋਬਿੰਦਗੜ੍ਹ ਅੰਬੇਮਾਜਰਾ ਕੋਲ ਇੱਕ ਟਰੱਕ ਦੇ ਅਚਾਨਕ ਬਰੇਕ ਲਗਾਉਣ ਕਾਰਨ ਫਾਰਚੂਨਰ ਟਰੱਕ ਦੇ ਪਿੱਛੇ ਟਕਰਾਉਂਣ ਦੇ ਹਾਦਸੇ ਦਾ ਸ਼ਿਕਾਰ ਹੋ ਗਈ।
ਹਾਦਸੇ ਵਿੱਚ ਫਾਰਚੂਨਰ ਦਾ ਡਰਾਈਵਰ ਗੁਰਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ। ਅਭਿਸ਼ੇਕ ਵਿਜ਼ ਨੂੰ ਤੁਰੰਤ ਨਜ਼ਦੀਕੀ ਪ੍ਰਾਈਵੇਟ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕੀਤਾ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰਕੇ ਅਗਲੇ ਕਦਮਾਂ ਦੀ ਤਿਆਰੀ ਕਰ ਲਈ ਹੈ।

