ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਅਚਾਨਕ ਹੋਈ ਮੌਤ ਨਾਲ ਜੁੜਿਆ ਮਾਮਲਾ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਲਈ ਆ ਰਿਹਾ ਹੈ। ਇਸ ਮਾਮਲੇ ਵਿੱਚ ਇੱਕੋ ਸਮੇਂ 5 ਹੋਰ ਪਟੀਸ਼ਨਾਂ 'ਤੇ ਵੀ ਸੁਣਵਾਈ ਹੋਵੇਗੀ, ਜਿਨ੍ਹਾਂ ਵਿੱਚ ਇਲਾਜ ਵਿੱਚ ਕਥਿਤ ਲਾਪਰਵਾਹੀ ਦੇ ਗੰਭੀਰ ਇਲਜ਼ਾਮ ਲਗਾਏ ਗਏ ਹਨ।
ਸੰਗਰੂਰ ਪਟੀਸ਼ਨ ਵਿੱਚ ਖਾਸ ਤੌਰ 'ਤੇ ਸਿਵਲ ਹਸਪਤਾਲ 'ਤੇ ਜਵੰਦਾ ਦੇ ਇਲਾਜ ਦੌਰਾਨ ਵਰਤੀ ਗਈ ਕੋਤਾਹੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਗਏ ਹਨ। ਇਸ ਤੋਂ ਇਲਾਵਾ, ਪਟੀਸ਼ਨਕਰਤਾਵਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਜਵੰਦਾ ਨੂੰ ਬਾਅਦ ਵਿੱਚ ਜਿਸ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਉੱਥੇ ਵੀ ਉਨ੍ਹਾਂ ਨੂੰ ਸਹੀ ਇਲਾਜ ਨਹੀਂ ਮਿਲ ਸਕਿਆ।
ਜਵੰਦਾ ਦੇ ਪ੍ਰਸ਼ੰਸਕਾਂ ਅਤੇ ਪਰਿਵਾਰ ਨੂੰ ਅੱਜ ਹਾਈਕੋਰਟ ਦੀ ਸੁਣਵਾਈ ਤੋਂ ਵੱਡੀ ਉਮੀਦ ਹੈ ਕਿ ਇਸ ਮੰਦਭਾਗੀ ਘਟਨਾ ਦੇ ਪਿੱਛੇ ਦੀਆਂ ਅਸਲ ਕਾਰਨਾਂ ਅਤੇ ਲਾਪਰਵਾਹੀ ਵਰਤਣ ਵਾਲਿਆਂ 'ਤੇ ਕੋਈ ਸਖ਼ਤ ਕਾਰਵਾਈ ਹੋਵੇਗੀ।
ਦੱਸਣਯੋਗ ਹੈ ਕਿ ਪੰਜਾਬੀ ਸੰਗੀਤ ਜਗਤ ਦਾ ਇਹ ਉੱਭਰਦਾ ਸਿਤਾਰਾ 8 ਅਕਤੂਬਰ ਨੂੰ ਇੱਕ ਦਿਲ ਕੰਬਾਊ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਦੇਹਾਂਤ ਹੋ ਗਿਆ।

