ਚੰਡੀਗੜ੍ਹ - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵਾਂ ਸ਼ਹੀਦੀ ਪੁਰਬ ਸਮਾਗਮ ਲਈ ਪੰਜਾਬ ਸਰਕਾਰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਸੱਦਾ ਪੱਤਰ ਦੇਵੇਗੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰੀ ਭਵਨ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਕੇ 350ਵੇ ਸ਼ਹੀਦੀ ਪੂਰਬ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਦੇਣਗੇ। ਅੱਜ ਦੁਪਹਿਰ 12 ਵਜੇ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕਰਨਗੇ. ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੀ ਇਸ ਇਤਿਹਾਸਕ ਸਮਾਗਮ ਲਈ ਸੱਦਾ ਪੱਤਰ ਦਿੱਤਾ ਗਿਆ ਹੈ।

