ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ (ਵੀਰਵਾਰ) ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਮਹੱਤਵਪੂਰਨ ਸੁਣਵਾਈ ਹੋਈ। ਮਜੀਠੀਆ ਨੇ ਨਸ਼ੇ ਸਬੰਧੀ ਦਰਜ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਤੋਂ ਰਾਹਤ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ।
ਹਾਲਾਂਕਿ ਕਈ ਲੋਕਾਂ ਨੂੰ ਉਮੀਦ ਸੀ ਕਿ ਅਦਾਲਤ ਅੱਜ ਹੀ ਫੈਸਲਾ ਸੁਣਾ ਸਕਦੀ ਹੈ, ਪਰ ਦੋਵੇਂ ਪੱਖਾਂ ਦੇ ਦਲੀਲਾਂ ਦੇ ਚੱਲਦਿਆਂ ਸੁਣਵਾਈ ਪੂਰੀ ਨਹੀਂ ਹੋ ਸਕੀ। ਇਸ ਕਾਰਨ ਹਾਈਕੋਰਟ ਨੇ ਅਗਲੀ ਤਾਰੀਖ਼ ਭਲਕੇ (ਸ਼ੁੱਕਰਵਾਰ, 7 ਨਵੰਬਰ) ਲਈ ਨਿਰਧਾਰਤ ਕੀਤੀ ਹੈ।
ਹੁਣ ਸਭ ਦੀਆਂ ਨਜ਼ਰਾਂ ਅਦਾਲਤ ਦੇ ਕੱਲ੍ਹ ਆਉਣ ਵਾਲੇ ਫ਼ੈਸਲੇ ‘ਤੇ ਟਿਕੀਆਂ ਹੋਈਆਂ ਹਨ, ਕਿਉਂਕਿ ਇਹ ਤੈਅ ਕਰੇਗਾ ਕਿ ਮਜੀਠੀਆ ਨੂੰ ਜ਼ਮਾਨਤ ਮਿਲੇਗੀ ਜਾਂ ਉਨ੍ਹਾਂ ਨੂੰ ਹਾਲੇ ਹੋਰ ਇੰਤਜ਼ਾਰ ਕਰਨਾ ਪਵੇਗਾ।

