ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਗੁਰੂਹਰਸਹਾਏ ਵਿਧਾਨ ਸਭਾ ਖੇਤਰ ਦੇ ਪ੍ਰਮੁੱਖ ਚਿਹਰੇ ਵਰਦੇਵ ਸਿੰਘ ਨੋਨੀ ਮਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ, ਨੋਨੀ ਮਾਨ ਦੀ ਗ੍ਰਿਫ਼ਤਾਰੀ ਕੱਲ੍ਹ ਦੇਰ ਰਾਤ ਮੋਹਾਲੀ ਜ਼ਿਲ੍ਹੇ ਤੋਂ ਕੀਤੀ ਗਈ। ਉਨ੍ਹਾਂ ਦੀ ਗ੍ਰਿਫ਼ਤਾਰੀ ਦਾ ਕਾਰਨ ਪੰਚਾਇਤ ਚੋਣਾਂ ਦੌਰਾਨ ਜਲਾਲਾਬਾਦ ਦੇ ਬੀਡੀਪੀਓ ਦਫ਼ਤਰ 'ਤੇ ਹੋਈ ਫਾਇਰਿੰਗ ਦੇ ਮਾਮਲੇ ਨਾਲ ਜੁੜਿਆ ਹੋਇਆ ਹੈ।
ਪੰਜ ਵਿਅਕਤੀਆਂ ਖਿਲਾਫ਼ ਦਰਜ ਸੀ ਮਾਮਲਾ
ਪੁਲਿਸ ਨੇ ਇਸ ਫਾਇਰਿੰਗ ਦੀ ਘਟਨਾ ਤੋਂ ਬਾਅਦ ਨੋਨੀ ਮਾਨ ਅਤੇ ਨਰਦੇਵ ਸਿੰਘ ਬੌਬੀ ਮਾਨ ਸਮੇਤ ਕੁੱਲ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਇਸ ਕੇਸ ਵਿੱਚ, ਦੂਜੇ ਮੁੱਖ ਮੁਲਜ਼ਮ ਬੌਬੀ ਮਾਨ ਨੂੰ ਪੁਲਿਸ ਕਰੀਬ 2 ਮਹੀਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਸੀ, ਅਤੇ ਹੁਣ ਨੋਨੀ ਮਾਨ ਦੀ ਵੀ ਗ੍ਰਿਫ਼ਤਾਰੀ ਹੋ ਗਈ ਹੈ।
ਸੂਤਰਾਂ ਮੁਤਾਬਕ, ਵਰਦੇਵ ਸਿੰਘ ਨੋਨੀ ਮਾਨ ਨੂੰ ਅੱਜ ਸਬੰਧਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲਿਸ ਉਨ੍ਹਾਂ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ। ਇਸ ਗ੍ਰਿਫ਼ਤਾਰੀ ਨਾਲ ਅਕਾਲੀ ਦਲ ਦੇ ਸਿਆਸੀ ਹਲਕਿਆਂ ਵਿੱਚ ਹਲਚਲ ਮਚ ਗਈ ਹੈ।

