ਪੰਜਾਬ ‘ਚ ਕੜਾਕੇ ਦੀ ਠੰਡ ਦਾ ਦੌਰ ਹੁਣ ਸ਼ੁਰੂ ਹੋ ਗਿਆ ਹੈ। ਅੱਜ ਮੌਸਮ ਵਿਭਾਗ ਵੱਲੋਂ 7 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ ਤੇ ਜਲੰਧਰ ‘ਚ ਕੋਲਡ ਵੇਵ (ਸੀਤ ਲਹਿਰ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਘੱਟੋਂ-ਘੱਟ ਤਾਪਮਾਨ ‘ਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬੀਤੀ ਦਿਨੀਂ ਸਭ ਤੋਂ ਘੱਟ ਤਾਪਮਾਨ 2 ਡਿਗਰੀ ਫਰਦੀਕੋਰਟ ‘ਚ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਹਰਿਆਣਾ ਦੇ ਉੱਪਰ ਬਣਿਆ ਹੋਇਆ ਹੈ। ਇਸ ਦਾ ਅਸਰ ਦਿਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਪਹਾੜੀ ਇਲਾਕਿਆਂ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ‘ਚ ਵੀ ਤਾਪਮਾਨ ਡਿੱਗਿਆ ਹੈ। ਇਸ ਦੇ ਚੱਲਦੇ ਪੰਜਾਬ ਦੇ ਕੁੱਝ ਇਲਾਕਿਆਂ ‘ਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਇਸ ਪੂਰੇ ਹਫ਼ਤੇ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਮੌਸਮ ਖੁਸ਼ਕ ਬਣਿਆ ਰਹੇਗਾ। ਬੀਤੇ ਦਿਨ ਜਿੱਥੇ ਸਭ ਤੋਂ ਘੱਟ, ਘੱਟੋ-ਘੱਟ ਤਾਪਮਾਨ 2 ਡਿਗਰੀ ਫਰੀਦਕੋਟ ‘ਚ ਦਰਜ ਕੀਤਾ ਗਿਆ। ਉੱਥੇ ਹੀ, ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ, ਲੁਧਿਆਣਾ ਦਾ 8.0 ਡਿਗਰੀ, ਪਟਿਆਲਾ ਦਾ 7.8 ਡਿਗਰੀ, ਪਠਾਨਕੋਟ ਦਾ 5.3 ਡਿਗਰੀ, ਬਠਿੰਡਾ ਦਾ 6.2 ਡਿਗਰੀ, ਗੁਰਦਾਸਪੁਰ ਦਾ 6.0 ਡਿਗਰੀ, ਬੱਲੋਵਾਲ ਸੌਂਖੜੀ ਦਾ 6.8 ਡਿਗਰੀ ਦਰਜ ਕੀਤਾ ਗਿਆ।

