ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ (14 ਦਸੰਬਰ) ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅਮਲੋਹ ਵਿੱਚ ਤੀਬਰ ਪ੍ਰਚਾਰ ਤੇ ਦੌਰੇ ਕੀਤੇ ਜਾ ਰਹੇ ਹਨ। ਇਸ ਪ੍ਰਚਾਰ ਮੁਹਿੰਮ ਦੌਰਾਨ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਕਈ ਪਿੰਡਾਂ ਵਿੱਚ ਲੋਕਾਂ ਦਾ ਖਾਸਾ ਉਤਸ਼ਾਹ ਤੇ ਸਮਰਥਨ ਮਿਲ ਰਿਹਾ ਹੈ।
ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਜ਼ਿਲ੍ਹਾ ਪ੍ਰੀਸ਼ਦ ਜੋਨ ਬੁੱਗਾ ਕਲਾਂ ਦੇ ਉਮੀਦਵਾਰ ਹਰਸ਼ਦੀਪ ਸਿੰਘ ਕੁੰਜਾਰੀ ਅਤੇ ਵੱਖ–ਵੱਖ ਜੋਨਾਂ ਤੋਂ ਚੋਣ ਲੜ ਰਹੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ ਵਿੱਚ ਲਗਭਗ 24 ਪਿੰਡਾਂ 'ਚ ਵੱਡੀਆਂ ਮੀਟਿੰਗਾਂ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਅਗਾਮੀ ਚੋਣਾਂ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮਨ ਬਣਾ ਰਹੇ ਹਨ, ਤਾਂ ਜੋ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾ ਸਕੇ।
ਇਸ ਮੌਕੇ ਤੇ ਵੱਖ–ਵੱਖ ਪਿੰਡਾਂ ਦੇ ਉਹ ਪਰਿਵਾਰ, ਜੋ ਪਿਛਲੇ ਸਮੇਂ ਤੋਂ ਆਪ ਅਤੇ ਕਾਂਗਰਸ ਨਾਲ ਸਬੰਧਤ ਸਨ, ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋਏ। ਰਾਜੂ ਖੰਨਾ ਨੇ ਨਵੇਂ ਸ਼ਾਮਿਲ ਹੋਏ ਸਮਰਥਕਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਖ਼ਾਸ ਤੌਰ 'ਤੇ ਤੰਦਾਬੱਧਾ ਕਲਾਂ ਦੇ ਵੱਡੇ ਪਰਿਵਾਰ ਦਾ ਧੰਨਵਾਦ ਵੀ ਕੀਤਾ, ਜਿਹੜੇ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਆਏ।
ਅਖੀਰ ਵਿੱਚ ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿੱਤਾਉਣ ਲਈ ਆਪਣਾ ਸਮਰਥਨ ਜ਼ਰੂਰ ਪੱਕਾ ਕਰਨ।

