ਚੰਡੀਗੜ੍ਹ- ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਚਾ ਸਿੰਘ ਜੀ ਨਹੀਂ ਰਹੇ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਅੰਮ੍ਰਿਤਸਰ ਦੇ ਇੱਕ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚਲ ਰਿਹਾ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਉਹ 87 ਸਾਲ ਦੇ ਸਨ।
ਜ਼ਿਕਰਯੋਗ ਹੈ ਕਿ ਸੰਤ ਬਾਬਾ ਸੁੱਚਾ ਸਿੰਘ ਨੇ ਕੱਲੇ ਗੜਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ ਦੇ ਕੰਮ ਨੂੰ ਸੇਵਾ ਦੇ ਤੌਰ 'ਤੇ ਆਪਣੀ ਅਗਵਾਈ ਵਿੱਚ ਸ਼ੁਰੂ ਕਰਵਾਇਆ ਸੀ, ਇਸ ਤੋਂ ਇਲਾਵਾ ਹੜ੍ਹ ਸਮੇਂ ਵੀ ਉਨ੍ਹਾਂ ਨੇ ਹੜ੍ਹ ਪੀੜਤ ਲੋਕਾਂ ਲਈ ਵੱਡੇ ਪੱਧਰ 'ਤੇ ਸੇਵਾ ਕੀਤੀ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸੰਗਤਾਂ ਨੂੰ ਗਹਿਰਾ ਸਦਮਾ ਲੱਗਿਆ ਹੈ।

