HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ...

 

IMG

ਚੰਡੀਗੜ੍ਹ / ਐਸ.ਏ.ਐਸ. ਨਗਰ, 25 ਮਾਰਚ :

ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਵਿਦਿਅਕ ਸਸ਼ਕਤੀਕਰਨ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਲਈ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪੂਰੀ ਸਰਗਰਮੀ ਨਾਲ ਹਰ ਜ਼ਿਲ੍ਹੇ ਅਤੇ ਲਾਭਪਾਤਰੀ ਤੱਕ ਭਲਾਈ ਸਕੀਮਾਂ ਪਹੁੰਚਾਈਆਂ ਜਾ ਰਹੀਆਂ ਹਨ।

ਮੋਹਾਲੀ ਦੇ ਕਾਲਕਟ ਭਵਨ ਵਿਖੇ ਛੇ ਜ਼ਿਲਿ੍ਹਆਂ ਨੂੰ ਕਵਰ ਕਰਨ ਲਈ ਟੂਲ ਕਿੱਟ ਵੰਡ ਅਤੇ ਜਾਗਰੂਕਤਾ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਮੌਜੂਦਾ ਸਰਕਾਰ ਦੇ ਸਮੇਂ ਦੌਰਾਨ ਹੋਈ ਵਿਦਿਅਕ ਪ੍ਰਗਤੀ ਬਾਰੇ ਦੱਸਦਿਆਂ ਕਿਹਾ, ‘‘ਪੰਜਾਬ ਨੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਨੂੰ ਸਿੱਖਿਆ ਵੱਲ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਲਗਭਗ 10 ਲੱਖ ਵਿਦਿਆਰਥੀਆਂ ਨੇ ਆਪਣੇ ਮਨਚਾਹੇ ਖੇਤਰਾਂ ਵਿੱਚ ਸਿੱਖਿਆ ਪ੍ਰਾਪਤ ਕੀਤੀ ਹੈ।’’

ਭਗਵੰਤ ਮਾਨ ਸਰਕਾਰ ਦੇ ਹੁਨਰ ਵਿਕਾਸ ਅਤੇ ਸਵੈ-ਨਿਰਭਰਤਾ ’ਤੇ ਧਿਆਨ ਕੇਂਦਰਿਤ ਕਰਨ ਬਾਰੇ ਦੱਸਦਿਆਂ ਉਨ੍ਹਾਂ ਕਿਹਾ, ‘‘ ਆਈ.ਟੀ.ਆਈ. ਦੇ ਸਿਖਿਆਰਥੀਆਂ ਨੂੰ ਟੂਲ ਕਿੱਟਾਂ ਦੀ ਵੰਡ , ਐਸ.ਸੀ. ਵਿਦਿਆਰਥੀਆਂ ਲਈ ਮੁਫਤ ਪਾਠ-ਪੁਸਤਕਾਂ ਅਤੇ ਟੂਲ ਕਿੱਟਾਂ ਯੋਜਨਾ ਦਾ ਹਿੱਸਾ ਹੈ , ਜੋ   100 ਫੀਸਦੀ ਪੰਜਾਬ ਸਰਕਾਰ ਵੱਲੋਂ ਫੰਡਡ ਹੈ। ਇਸ ਪਹਿਲਕਦਮੀ ਤਹਿਤ ਪਹਿਲੇ ਪੜਾਅ ਵਿੱਚ ਐਸ.ਏ.ਐਸ. ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇ 630 ਵਿਦਿਆਰਥੀ ਨੂੰ ਕਵਰ ਕਰਦਿਆਂ ਸੂਬੇ ਦੀਆਂ 32 ਸਰਕਾਰੀ ਆਈ.ਟੀ.ਆਈ.ਦੇ ਕੁੱਲ 1506  ਵਿਦਿਆਰਥੀ ਲਾਭ ਹਾਸਲ ਕਰਨਗੇ।  

ਇਸ ਵਿਸ਼ੇਸ਼ ਪਹਿਲਕਦਮੀ ਦੀ ਅਹਿਮੀਅਤ ’ਤੇ ਜ਼ੋਰ ਦਿੰਦੇ ਹੋਏ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਕਿਹਾ, ‘‘ਇਸ  ਪਹਿਲਕਦਮੀ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਕੇ ਹੁਨਰ-ਅਧਾਰਤ ਰੁਜ਼ਗਾਰ ਰਾਹੀਂ ਵੱਡੇ ਟੀਚੇ ਹਾਸਲ ਕਰਨ ਵੱਲ ਪ੍ਰੇਰਿਤ ਕਰਨਾ ਹੈ।’’


ਭਲਾਈ ਸਕੀਮਾਂ ਦੀ ਕਵਰੇਜ ਦੇ ਵਿਸਥਾਰ ਬਾਰੇ ਦੱਸਦਿਆਂ ਉਨ੍ਹਾਂ ਕਿਹਾ, ‘‘ਪਹਿਲਾਂ ਪੰਜਾਬ ਦੇ ਸਿਰਫ਼ ਦੋ ਜ਼ਿਲ੍ਹੇ ਭਾਰਤ ਸਰਕਾਰ ਦੇ ਘੱਟ ਗਿਣਤੀ ਸਕਾਲਰਸ਼ਿਪ ਪ੍ਰੋਗਰਾਮ ਦਾ ਲਾਭ ਲੈਣ ਦੇ ਯੋਗ ਸਨ, ਪਰ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਇਸ ਯੋਜਨਾ ਨੂੰ ਹੁਣ ਸਾਰੇ ਜ਼ਿਲਿ੍ਹਆਂ ਵਿੱਚ ਵਧਾ ਦਿੱਤਾ ਗਿਆ ਹੈ।’’


ਇਨ੍ਹਾਂ ਯਤਨਾਂ ਦੀ ਅਗਵਾਈ ਕਰਨ ਵਾਲੀ ਡੂੰਘੀ ਸਮਾਜਿਕ ਚੇਤਨਾ ਦਾ ਜ਼ਿਕਰ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਬਾਬਾ ਸਾਹਿਬ ਅੰਬੇਡਕਰ ਵਰਗੇ ਸਮਾਜ ਸੁਧਾਰਕਾਂ ਅਤੇ ਸਿੱਖ ਧਰਮ ਦੀਆਂ ਸਿੱਖਿਆਵਾਂ ਨੇ ਜਾਤ ਦੇ ਆਧਾਰ ’ਤੇ ਵਿਤਕਰੇ ਨੂੰ ਖਤਮ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਪੰਜਾਬ ਸਰਕਾਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।’’

ਵਿਧਾਇਕ ਕੁਲਵੰਤ ਸਿੰਘ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ, ‘‘ਟੂਲ ਕਿੱਟਾਂ ਆਈ.ਟੀ.ਆਈ. ਸਿਖਿਆਰਥੀਆਂ ਨੂੰ ਸਵੈ-ਨਿਰਭਰ ਬਣਨ ਅਤੇ ਸਨਮਾਨ ਨਾਲ ਜੀਵਨ ਜਿਊਣ ਵਿੱਚ ਮਦਦ ਕਰਨਗੀਆਂ। ਪੰਜਾਬ ਸਰਕਾਰ ਸਾਰਿਆਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।’’

ਪ੍ਰਮੁੱਖ ਸਕੱਤਰ ਵੀ. ਕੇ. ਮੀਨਾ ਨੇ ਵਿਸਥਾਰ ਨਾਲ ਵਿਭਾਗ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਤੋਂ ਜਾਣੂ ਕਰਵਾਇਆ, ਜਦਕਿ ਡਾਇਰੈਕਟਰ ਵਿੰਮੀ ਭੁੱਲਰ ਨੇ ਮੌਜੂਦ ਪਤਵੰਤਿਆਂ  ਦਾ ਸਵਾਗਤ ਕੀਤਾ ਅਤੇ ਯੋਜਨਾ ਦੇ ਮੁੱਖ ਪਹਿਲੂਆਂ ’ਤੇ ਚਾਨਣਾ ਪਾਇਆ।

ਏ.ਡੀ.ਸੀ. (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਧੰਨਵਾਦ ਕੀਤਾ ਅਤੇ ਕਮਜ਼ੋਰ ਵਰਗਾਂ ਲਈ ਭਲਾਈ ਯੋਜਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies