HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

 

IMG

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਜੈਤੋ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਸੀਨੀਅਰ ਕਾਂਸਟੇਬਲ ਵਿਕਰਮ ਸ਼ਰਮਾ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਤਹਿਸੀਲ ਜੈਤੋ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਝਗੜੇ ਦੀ ਸ਼ਿਕਾਇਤ ਮਿਲੀ ਸੀ ਜਿਸ ਤਹਿਤ ਦੋਸ਼ੀ ਸੀਨੀਅਰ ਕਾਂਸਟੇਬਲ ਸ਼ਿਕਾਇਤਕਰਤਾ ਨੂੰ ਉਸਦੀ ਆਲਟੋ ਕਾਰ ਸਮੇਤ ਥਾਣਾ ਜੈਤੋ, ਜ਼ਿਲ੍ਹਾ ਫਰੀਦਕੋਟ ਲੈ ਕੇ ਆਇਆ ਸੀ। ਇਸ ਤੋਂ ਬਾਅਦ, ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ। ਇਸ ਸਬੰਧੀ, ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਕਾਂਸਟੇਬਲ ਨੇ ਉਸਦੀ ਆਲਟੋ ਕਾਰ ਥਾਣੇ ਵਿੱਚ ਹੀ ਰੱਖ ਲਈ ਅਤੇ ਉਸਦੀ ਕਾਰ ਛੱਡਣ ਬਦਲੇ 5000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।


ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਯੂਨਿਟ, ਫਰੀਦਕੋਟ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਸੀਨੀਅਰ ਕਾਂਸਟੇਬਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।


ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies