HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਭਿੱਖੀਵਿੰਡ ਨੇੜੇ ਦਰਦਨਾਕ ਸੜਕ ਹਾਦਸਾ: ਟਿੱਪਰ ਦੀ ਟੱਕਰ ਨਾਲ ਮਹਿਲਾ ਦੀ ਮੌਕੇ 'ਤੇ ਮੌਤ

 

IMG

ਤਰਨਤਾਰਨ ਜ਼ਿਲ੍ਹੇ ਦੇ ਕਸਬਾ ਭਿੱਖੀਵਿੰਡ ਕੋਲ ਅੰਮ੍ਰਿਤਸਰ-ਖੇਮਕਰਨ ਸੜਕ ‘ਤੇ ਇਕ ਦਿਲ ਦਹਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇਕ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਪਿੰਡ ਪੂਹਲਾ ਦੀ ਰਹਿਣ ਵਾਲੀ ਗੁਰਮੀਤ ਕੌਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਗੁਰਮੀਤ ਕੌਰ ਆਪਣੇ ਭਣੇਵੇਂ ਅਮਨਦੀਪ ਨਾਲ ਆਪਣੇ ਬੀਮਾਰ ਪਿਤਾ ਦੀ ਖੇਰ-ਖਬਰ ਲੈਣ ਲਈ ਹਸਪਤਾਲ ਗਈ ਹੋਈ ਸੀ ਅਤੇ ਵਾਪਸੀ ਦੌਰਾਨ ਇਹ ਹਾਦਸਾ ਵਾਪਰ ਗਿਆ। ਰਾਹ ਵਿੱਚ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ, ਜਿਸ ਨਾਲ ਦੋਵੇਂ ਸਵਾਰ ਸੜਕ ‘ਤੇ ਡਿੱਗ ਪਏ। ਇਸ ਦੌਰਾਨ ਟਿੱਪਰ ਦਾ ਪਹੀਆ ਗੁਰਮੀਤ ਕੌਰ ਦੇ ਉਪਰੋਂ ਲੰਘ ਗਿਆ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਅਮਨਦੀਪ ਨੂੰ ਚੋਟਾਂ ਲੱਗੀਆਂ।

ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਉਨ੍ਹਾਂ ਵੱਲੋਂ ਦੋਸ਼ੀ ਟਿੱਪਰ ਚਾਲਕ ਖ਼ਿਲਾਫ਼ ਕੜੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਕਾਰੀਆਂ ਮੁਤਾਬਕ, ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies