
ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ ਵਿਖੇ ਕੇਂਦਰੀ ਖਪਤਕਾਰ ਮਾਮਲੇ ਅਤੇ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਨਗੇ।
ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਬੇਮੌਸਮੀ ਬਾਰਿਸ਼ ਕਾਰਨ ਪੰਜਾਬ ਵਿੱਚ ਮੌਜੂਦਾ ਸਮੇਂ ਵਿੱਚ ਆ ਰਹੀਆਂ ਖਰੀਦ ਚੁਣੌਤੀਆਂ 'ਤੇ ਚਰਚਾ ਕਰਨਗੇ । ਇਹ ਮੀਟਿੰਗ ਅੱਜ ਦਿੱਲੀ ਵਿੱਚ ਹੋਣ ਵਾਲੀ ਹੈ।
