HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਨਿਊਜ਼ੀਲੈਂਡ ਦੇ PM ਕ੍ਰਿਸਟੋਫਰ ਲਕਸਨ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ, ਸਿੱਖ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

 

IMG

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਆਕਲੈਂਡ ਦੇ ਓਟਾਹੂਹੂ ਇਲਾਕੇ ਵਿੱਚ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਨਿਊਜ਼ੀਲੈਂਡ ਵਿੱਚ ਵੱਸਦੇ ਸਿੱਖ ਭਾਈਚਾਰੇ ਦੀ ਭੂਮਿਕਾ ਅਤੇ ਵੱਖ-ਵੱਖ ਕੌਮਾਂ ਵਿਚਕਾਰ ਭਰਾਤਰੀਚਾਰੇ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਸਾਂਝੇ ਕੀਤੇ।

ਪ੍ਰਧਾਨ ਮੰਤਰੀ ਲਕਸਨ ਨੇ ਸਿੱਖ ਭਾਈਚਾਰੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਹ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ ਅਤੇ ਸੇਵਾ ਤੇ ਮਨੁੱਖਤਾ ਦੇ ਸਿਧਾਂਤਾਂ ਨੂੰ ਅੱਗੇ ਵਧਾ ਰਹੇ ਹਨ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਸਰਕਾਰ ਵੱਲੋਂ ਸਿੱਖਾਂ ਨੂੰ ਦਿੱਤੇ ਜਾ ਰਹੇ ਸਨਮਾਨ ਲਈ ਧੰਨਵਾਦ ਪ੍ਰਗਟਾਇਆ।

ਜਥੇਦਾਰ ਵੱਲੋਂ ਪ੍ਰਧਾਨ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦਾ ਨਿਯੋਤਾ ਦਿੱਤਾ ਗਿਆ, ਜਿਸਨੂੰ ਉਨ੍ਹਾਂ ਨੇ ਖੁਸ਼ੀ-ਖੁਸ਼ੀ ਸਵੀਕਾਰ ਕਰ ਲਿਆ। ਮੁਲਾਕਾਤ ਦੌਰਾਨ ਦੋਵਾਂ ਵਿਚਕਾਰ ਯਾਦਗਾਰੀ ਤੋਹਫ਼ਿਆਂ ਦਾ ਆਦਾਨ-ਪ੍ਰਦਾਨ ਵੀ ਕੀਤਾ ਗਿਆ-ਜਥੇਦਾਰ ਵੱਲੋਂ ਪ੍ਰਧਾਨ ਮੰਤਰੀ ਨੂੰ ਇਕ ਮਾਡਲ ਭੇਟ ਕੀਤਾ ਗਿਆ ਜਦਕਿ ਲਕਸਨ ਨੇ ਉਨ੍ਹਾਂ ਨੂੰ ਘੜੀ ਤੋਹਫ਼ੇ ਵਜੋਂ ਦਿੱਤੀ।

ਇਸ ਮੌਕੇ ਟਾਕਾਨੀਨੀ ਤੋਂ ਸੰਸਦ ਮੈਂਬਰ ਰੀਮਾ ਨਾਕ੍ਹਲੇ, ਸੈਂਟਰਲ ਸਿੱਖ ਐਸੋਸੀਏਸ਼ਨ ਅਤੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਨੁਮਾਇੰਦੇ ਦਲਜੀਤ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies