HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰv

 

IMG

ਚੰਡੀਗੜ੍ਹ, 4 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਚੰਡੀਗੜ੍ਹ ਗ੍ਰਨੇਡ ਹਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਜ਼ਿਗਾਨਾ ਪਿਸਤੌਲ ਸਮੇਤ ਗੋਲੀ-ਸਿੱਕੇ ਨਾਲ ਗ੍ਰਿਫ਼ਤਾਰ ਕਰਕੇ ਇਸ ਵਾਰਦਾਤ ਦੀ ਗੁੱਥੀ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।


ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਮਾਜਰੀ (ਐਸ.ਬੀ.ਐਸ. ਨਗਰ ) ਦੇ ਬਲਵਿੰਦਰ ਲਾਲ ਉਰਫ਼ ਸ਼ੰਮੀ, ਪਿੰਡ ਭਰਾਪੁਰ (ਐਸ.ਬੀ.ਐਸ. ਨਗਰ )ਦੇ ਜਸਵੀਰ ਸਿੰਘ ਉਰਫ਼ ਜੱਸੀ, ਪਿੰਡ ਸੁਜਾਵਲਪੁਰ (ਐਸਬੀਐਸ ਨਗਰ) ਦੇ ਚਰਨਜੀਤ ਸਿੰਘ ਉਰਫ਼ ਚੰਨੀ, ਪਿੰਡ ਠਾਣਾ (ਸ਼ਿਮਲਾ) ਦੇ ਰੂਬਲ ਚੌਹਾਨ ਅਤੇ ਧੂਰੀ (ਸੰਗਰੂਰ) ਦੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਜੋਂ ਹੋਈ ਹੈ।


ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਸੀ ਅਤੇ ਇਹ ਪੁਰਤਗਾਲ ਅਤੇ ਜਰਮਨੀ ਵਿੱਚ ਸਥਿਤ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਉਕਤ ਦੋਸ਼ੀ ਇੱਕ ਢਾਂਚਾਗਤ ਨੈੱਟਵਰਕ,ਜਿਸ ਵਿੱਚ ਹਮਲੇ ਨੂੰ ਅੰਜਾਮ ਦੇਣ ਲਈ ਕਈ ਕੱਟਆਊਟ ਅਤੇ ਸਬ-ਮਾਡਿਊਲ ਸ਼ਾਮਲ ਸਨ, ਦਾ ਹਿੱਸਾ ਸਨ।


ਡੀਜੀਪੀ ਨੇ ਕਿਹਾ ਕਿ ਹਮਲੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਦੀ ਵੀ ਪਛਾਣ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।


ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 37 ਵਿਖੇ ਭਾਰਤੀ ਜਨਤਾ ਪਾਰਟੀ  ਦੇ ਦਫਤਰ ਦੇ ਬਾਹਰ ਇੱਕ ਗ੍ਰਨੇਡ ਹਮਲਾ ਹੋਇਆ ਸੀ।


ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਏ.ਆਈ.ਜੀ. ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਦੀਪਕ ਪਾਰੀਕ ਨੇ ਦੱਸਿਆ ਕਿ ਜਾਂਚ ਵਿੱਚ ਹੋਰ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਵੱਲੋਂ  ਹੈਂਡ ਗ੍ਰਨੇਡ, ਹਥਿਆਰ ਅਤੇ ਜ਼ਿੰਦਾ ਕਾਰਤੂਸਾਂ ਵਾਲੀ ਇੱਕ ਖੇਪ ਟਰਾਂਸਪੋਰਟ ਕੀਤੀ ਗਈ ਸੀ, ਜੋ ਕਈ ਕਾਰਕੁੰਨਾਂ ਰਾਹੀਂ  ਹੁੰਦੀ ਹੋਈ ਅੰਤਿਮ ਦੋਸ਼ੀਆਂ ਨੂੰ ਪ੍ਰਾਪਤ ਹੋਈ ਸੀ।


ਏ.ਆਈ.ਜੀ. ਨੇ ਕਿਹਾ ਕਿ ਪੁਰਤਗਾਲ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੇ ਹਮਲੇ ਨੂੰ ਅੰਜਾਮ ਦੇਣ ਲਈ ਤਾਲਮੇਲ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਹਮਲੇ ਵਿੱਚ ਸ਼ਾਮਲ ਫਰਾਰ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।


ਇਸ ਸਬੰਧ ਵਿੱਚ ਐਫਆਈਆਰ  ਨੰਬਰ 4 ਮਿਤੀ 03/04/26 ਨੂੰ ਅਸਲਾ ਐਕਟ ਦੀ ਧਾਰਾ 25(1) (2) ਅਤੇ ਬੀਐਨਐਸ ਦੀ ਧਾਰਾ 61(2) ਦੇ ਤਹਿਤ ਪੁਲਿਸ ਸਟੇਸ਼ਨ  ਐਸਐਓਸੀ ਐਸਬੀਐਸ ਨਗਰ ਵਿਖੇ  ਕੇਸ ਦਰਜ ਕੀਤਾ ਗਿਆ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies