HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਸਤਿਕਾਰ ਐਕਟ ਦੇ ਵਜੂਦ 'ਚ ਆਉਣ ਮਗਰੋਂ ਸੀਐਮ ਮਾਨ ਕਰਨਗੇ 'ਸ਼ੁਕਰਾਨਾ ਯਾਤਰਾ': 6 ਮਈ ਤੋਂ ਹੋਵੇਗਾ ਆਗਾਜ਼; ਫਰੀਦਕੋਟ 'ਚ ਸਵਾਗਤ ਲਈ ਤਿਆਰੀਆਂ ਜ਼ੋਰਾਂ 'ਤੇ

 

IMG

ਪੰਜਾਬ ਸਰਕਾਰ ਵੱਲੋਂ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026' ਪਾਸ ਕੀਤੇ ਜਾਣ ਦੀ ਖ਼ੁਸ਼ੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 4 ਦਿਨਾਂ 'ਸ਼ੁਕਰਾਨਾ ਯਾਤਰਾ' ਕੱਢੀ ਜਾ ਰਹੀ ਹੈ। ਇਹ ਯਾਤਰਾ 6 ਮਈ ਤੋਂ ਸ਼ੁਰੂ ਹੋ ਕੇ 9 ਮਈ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਗੁਜ਼ਰੇਗੀ। ਯਾਤਰਾ ਦੇ ਦੂਜੇ ਦਿਨ ਯਾਨੀ 7 ਮਈ ਨੂੰ ਫਰੀਦਕੋਟ ਪਹੁੰਚਣ 'ਤੇ ਮੁੱਖ ਮੰਤਰੀ ਦੇ ਭਰਵੇਂ ਸਵਾਗਤ ਲਈ ਪ੍ਰਸ਼ਾਸਨਿਕ ਅਤੇ ਰਾਜਨੀਤਿਕ ਪੱਧਰ 'ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।


ਇਸ ਯਾਤਰਾ ਦਾ ਰੂਟ ਤੈਅ ਕਰਦਿਆਂ ਦੱਸਿਆ ਗਿਆ ਹੈ ਕਿ 6 ਮਈ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਨਤਮਸਤਕ ਹੋ ਕੇ ਯਾਤਰਾ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਇਹ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਸ੍ਰੀ ਦੁੱਖ ਨਿਵਾਰਣ ਸਾਹਿਬ ਅਤੇ ਹੋਰ ਪ੍ਰਮੁੱਖ ਧਾਰਮਿਕ ਅਸਥਾਨਾਂ ਤੋਂ ਹੁੰਦੀ ਹੋਈ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਜਾ ਕੇ ਸੰਪੰਨ ਹੋਵੇਗੀ। ਯਾਤਰਾ ਦਾ ਮੁੱਖ ਉਦੇਸ਼ ਨਵੇਂ ਕਾਨੂੰਨ ਦੇ ਰੂਪ ਵਿੱਚ ਗੁਰੂ ਸਾਹਿਬ ਪ੍ਰਤੀ ਸ਼ੁਕਰਾਨਾ ਪ੍ਰਗਟ ਕਰਨਾ ਹੈ।


ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 7 ਮਈ ਨੂੰ ਜਦੋਂ ਇਹ ਯਾਤਰਾ ਜ਼ਿਲ੍ਹੇ ਵਿੱਚ ਪ੍ਰਵੇਸ਼ ਕਰੇਗੀ, ਤਾਂ ਮੁੱਖ ਮੰਤਰੀ ਦਾ ਸਵਾਗਤ ਸੰਤਾਂ-ਮਹਾਂਪੁਰਖਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘਾਂ ਅਤੇ ਸਮਾਜ ਦੇ ਪਤਵੰਤਿਆਂ ਵੱਲੋਂ ਕੀਤਾ ਜਾਵੇਗਾ। ਸੇਖੋਂ ਅਨੁਸਾਰ ਇਹ ਕਾਨੂੰਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਾ ਹੈ, ਜਿਸ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।


ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ 7 ਮਈ ਦੇ ਸਵਾਗਤ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਇਹ ਕੇਵਲ ਇੱਕ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਗੁਰੂ ਸਾਹਿਬ ਦੇ ਸਤਿਕਾਰ ਲਈ ਬਣਾਏ ਗਏ ਸਖ਼ਤ ਕਾਨੂੰਨ ਲਈ ਧੰਨਵਾਦ ਕਰਨ ਦਾ ਸਾਂਝਾ ਮੰਚ ਹੈ। ਯਾਤਰਾ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਵੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies