HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਭਗਤ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਸ਼ਾਨੋ-ਸ਼ੌਕਤ ਨਾਲ ਮਨਾਏਗੀ SGPC, ਦੇਸ਼ ਭਰ ’ਚ ਸਜਣਗੇ ਸਮਾਗਮ ਤੇ ਨਗਰ ਕੀਰਤਨ

 

IMG

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਨੂੰ ਵਿਸ਼ਾਲ ਪੱਧਰ ’ਤੇ ਮਨਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਬ-ਕਮੇਟੀ ਦੀ ਅਹਿਮ ਇਕੱਤਰਤਾ ਹੋਈ, ਜਿਸ ਵਿੱਚ 20 ਫਰਵਰੀ 2027 ਨੂੰ ਆ ਰਹੇ ਪਾਵਨ ਜਨਮ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ।

ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਭਗਤ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਗੁਰਬਾਣੀ ਨੂੰ ਸਮਰਪਿਤ 6 ਸੈਮੀਨਾਰ ਅਤੇ 8 ਵਿਸ਼ੇਸ਼ ਕੀਰਤਨ ਦਰਬਾਰ ਕਰਵਾਏ ਜਾਣਗੇ। ਇਸ ਤੋਂ ਇਲਾਵਾ ਭਗਤ ਜੀ ਦੇ ਜਨਮ ਅਸਥਾਨ ਗੋਵਰਧਨਪੁਰ (ਵਾਰਾਣਸੀ) ਤੋਂ ਇਕ ਵਿਸ਼ੇਸ਼ ਨਗਰ ਕੀਰਤਨ ਵੀ ਸਜਾਇਆ ਜਾਵੇਗਾ, ਜੋ ਵੱਖ-ਵੱਖ ਸੂਬਿਆਂ ਵਿਚੋਂ ਹੁੰਦਾ ਹੋਇਆ ਪੰਜਾਬ ਪਹੁੰਚੇਗਾ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਦੇ ਇਤਿਹਾਸ ਅਤੇ ਉਪਦੇਸ਼ਾਂ ਸਬੰਧੀ ਵੱਖ-ਵੱਖ ਭਾਸ਼ਾਵਾਂ ਵਿੱਚ ਕਿਤਾਬਚੇ ਵੀ ਪ੍ਰਕਾਸ਼ਿਤ ਕੀਤੇ ਜਾਣਗੇ। ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਅਤੇ ਮਹਾਂਪੁਰਸ਼ਾਂ ਨਾਲ ਤਾਲਮੇਲ ਬਣਾਉਣ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦੀਆਂ ਵੱਖ-ਵੱਖ ਸਬ-ਕਮੇਟੀਆਂ ਵੀ ਬਣਾਈਆਂ ਗਈਆਂ ਹਨ। 25 ਮਈ ਨੂੰ ਮਹਾਂਪੁਰਸ਼ਾਂ ਅਤੇ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਸਮਾਗਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਸ ਮੌਕੇ ਐਡਵੋਕੇਟ ਧਾਮੀ ਨੇ ਸਿੱਖ ਵਿਦਿਆਰਥੀਆਂ ਦੇ ਕਕਾਰ ਉਤਾਰਨ ਦੇ ਮਾਮਲੇ ’ਤੇ ਵੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਤਰਾਜ਼ ਤੋਂ ਬਾਅਦ ਨੈਸ਼ਨਲ ਟੈਸਟਿੰਗ ਏਜੰਸੀ ਨੇ ਮੁਆਫ਼ੀ ਮੰਗਦਿਆਂ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਹੋਣ ਦਾ ਭਰੋਸਾ ਦਿੱਤਾ ਹੈ।

ਬੇਅਦਬੀ ਕਾਨੂੰਨ ਸਬੰਧੀ ਗੱਲ ਕਰਦਿਆਂ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾਂ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾਵਾਂ ਦੇ ਹੱਕ ਵਿੱਚ ਰਹੀ ਹੈ, ਪਰ ਕਾਨੂੰਨ ਵਿੱਚ ਸ਼ਾਮਲ ਕੁਝ ਮੱਦਾਂ ਸੰਗਤਾਂ ਨੂੰ ਗੁਰਬਾਣੀ ਤੋਂ ਦੂਰ ਕਰਨ ਵਾਲੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ।


Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies