HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਤਲਵੰਡੀ ਸਾਬੋ ’ਚ ਨਸ਼ਾ ਤਸਕਰ ਦੇ ਘਰ ਛਾਪੇ ਦੌਰਾਨ ਪੁਲਿਸ ਟੀਮ ’ਤੇ ਹਮਲਾ, ASI ਗੰਭੀਰ ਜ਼ਖਮੀ

 

IMG

ਬਠਿੰਡਾ ਦੇ ਤਲਵੰਡੀ ਸਾਬੋ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਚੱਠੇਵਾਲਾ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਗਈ ਪੁਲਿਸ ਟੀਮ ’ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਏਐਸਆਈ ਜਗਸੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਸਵੇਰੇ ਕਰੀਬ 7:30 ਵਜੇ ਕਥਿਤ ਨਸ਼ਾ ਤਸਕਰ ਜੀਤੂ ਦੇ ਘਰ ਛਾਪੇਮਾਰੀ ਕਰਨ ਪਹੁੰਚੀ ਸੀ। ਇਸ ਦੌਰਾਨ ਘਰ ਅੰਦਰ ਮੌਜੂਦ ਲੋਕਾਂ ਨੇ ਪੁਲਿਸ ਮੁਲਾਜ਼ਮਾਂ ’ਤੇ ਅਚਾਨਕ ਹਮਲਾ ਕਰ ਦਿੱਤਾ।

ਹਮਲੇ ਵਿੱਚ ਏਐਸਆਈ ਜਗਸੀਰ ਸਿੰਘ ਅਤੇ ਕਾਂਸਟੇਬਲ ਨੀਰਜ ਕੁਮਾਰ ਜ਼ਖਮੀ ਹੋ ਗਏ। ਦੋਵਾਂ ਨੂੰ ਤੁਰੰਤ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਏਐਸਆਈ ਜਗਸੀਰ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ਵਿੱਚ ਸਰਚ ਅਭਿਆਨ ਚਲਾਉਂਦਿਆਂ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਵੱਲੋਂ ਇਸ ਮਾਮਲੇ ਵਿੱਚ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies