HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਗੁਰਪ੍ਰੀਤ ਘੁੱਗੀ ਤੇ ਲਵ ਗਿੱਲ ਵਿਵਾਦ: ਅਦਾਕਾਰਾ ਨੇ ਟ੍ਰੋਲਰਸ ਦੇ ਮੂੰਹ ਕੀਤੇ ਬੰਦ; ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਇੰਸਟਾਗ੍ਰਾਮ 'ਤੇ ਦਿੱਤੀ ਕਰਾਰੀ ਮੱਤ

IMG

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਗੁਰਪ੍ਰੀਤ ਘੁੱਗੀ ਅਤੇ ਅਦਾਕਾਰਾ ਲਵ ਗਿੱਲ (ਲਵਪ੍ਰੀਤ ਕੌਰ) ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਪਿਛਲੇ ਕੁਝ ਸਮੇਂ ਤੋਂ ਦੋਵਾਂ ਕਲਾਕਾਰਾਂ ਦੇ ਨਿੱਜੀ ਸਬੰਧਾਂ ਨੂੰ ਲੈ ਕੇ ਇੰਟਰਨੈੱਟ 'ਤੇ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਹੁਣ ਇਸ ਮਾਮਲੇ ਵਿੱਚ ਅਦਾਕਾਰਾ ਲਵ ਗਿੱਲ ਨੇ ਸਾਹਮਣੇ ਆ ਕੇ ਟ੍ਰੋਲਰਸ ਦੀ ਜੰਮ ਕੇ ਕਲਾਸ ਲਗਾਈ ਹੈ।


ਲਵ ਗਿੱਲ ਨੂੰ ਪਿਛਲੇ ਕਈ ਦਿਨਾਂ ਤੋਂ ਇੰਸਟਾਗ੍ਰਾਮ 'ਤੇ ਗੁਰਪ੍ਰੀਤ ਘੁੱਗੀ ਬਾਰੇ ਸਵਾਲ ਪੁੱਛ ਕੇ ਟ੍ਰੋਲ ਕੀਤਾ ਜਾ ਰਿਹਾ ਸੀ। ਇਸ ਤੋਂ ਨਾਰਾਜ਼ ਹੋ ਕੇ ਅਦਾਕਾਰਾ ਨੇ ਇੱਕ ਵੀਡੀਓ ਅਤੇ ਸਕ੍ਰੀਨਸ਼ਾਟ ਸਾਂਝਾ ਕਰਦਿਆਂ ਸਿੱਧਾ ਜਵਾਬ ਦਿੱਤਾ। ਲਵ ਗਿੱਲ ਨੇ ਵਿਅੰਗਮਈ ਲਹਿਜੇ ਵਿੱਚ ਕਿਹਾ, "ਜੇਕਰ ਤੁਹਾਨੂੰ ਗੁੱਗੀ ਪਾਜੀ ਦੀ ਸਿਹਤ ਜਾਂ ਤੰਦਰੁਸਤੀ ਦੀ ਇੰਨੀ ਹੀ ਚਿੰਤਾ ਹੈ, ਤਾਂ ਮੈਨੂੰ ਪੁੱਛਣ ਦੀ ਬਜਾਏ ਉਨ੍ਹਾਂ ਨੂੰ ਸਿੱਧਾ ਇੰਸਟਾਗ੍ਰਾਮ 'ਤੇ ਮੈਸੇਜ ਕਰੋ। ਮੈਂ ਉਨ੍ਹਾਂ ਨੂੰ ਆਪਣੀਆਂ ਕਈ ਪੋਸਟਾਂ ਵਿੱਚ ਟੈਗ ਕੀਤਾ ਹੋਇਆ ਹੈ, ਉੱਥੇ ਜਾ ਕੇ ਤੁਸੀਂ ਆਪਣੀ ਸ਼ਾਂਤੀ ਲਈ ਪੁੱਛਗਿੱਛ ਕਰ ਸਕਦੇ ਹੋ।"


ਦਰਅਸਲ, ਸੋਸ਼ਲ ਮੀਡੀਆ 'ਤੇ ਕੁਝ ਅਣਪਛਾਤੇ ਯੂਜ਼ਰਸ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਦੋਵਾਂ ਕਲਾਕਾਰਾਂ ਵਿਚਕਾਰ ਨਿੱਜੀ ਸਬੰਧ ਸਨ ਅਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ 5 ਕਰੋੜ ਰੁਪਏ ਦੇ ਸਮਝੌਤੇ ਦੀ ਗੱਲ ਵੀ ਕਹੀ ਜਾ ਰਹੀ ਸੀ। ਹਾਲਾਂਕਿ, ਇਨ੍ਹਾਂ ਦਾਅਵਿਆਂ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਅਤੇ ਕਲਾਕਾਰਾਂ ਨੇ ਇਨ੍ਹਾਂ ਨੂੰ ਸਿਰਫ਼ ਬਦਨਾਮ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।


ਤਕਰੀਬਨ ਇੱਕ ਮਹੀਨਾ ਪਹਿਲਾਂ ਗੁਰਪ੍ਰੀਤ ਘੁੱਗੀ ਨੇ ਵੀ ਇਸ ਮਾਮਲੇ 'ਤੇ ਆਪਣੀ ਚੁੱਪੀ ਤੋੜਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਇੱਕ ਸੋਚੀ-ਸਮਝੀ ਰਣਨੀਤੀ ਤਹਿਤ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਕੁਝ ਪੁਰਾਣੇ ਸਾਥੀ ਕਲਾਕਾਰ ਅਤੇ ਇੱਕ ਵੱਡੀ ਕੰਪਨੀ ਸੋਸ਼ਲ ਮੀਡੀਆ 'ਤੇ ਪੈਸੇ ਦੇ ਕੇ ਉਨ੍ਹਾਂ ਵਿਰੁੱਧ ਮੁਹਿੰਮ ਚਲਾ ਰਹੀ ਹੈ।


ਇਸ ਵਿਵਾਦ ਵਿੱਚ ਯੂਟਿਊਬਰ ਫਰੈਸ਼ੀ ਕੈਨੇਡੀਅਨ ਨੇ ਵੀ ਆਪਣੀ ਰਾਏ ਰੱਖਦਿਆਂ ਕਿਹਾ ਕਿ ਗਾਲੀ-ਗਲੋਚ ਕਰਨ ਵਾਲੇ ਲੋਕਾਂ ਨੂੰ ਜਲਦ ਹੀ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਮਿਲ ਜਾਣਗੇ। ਉਨ੍ਹਾਂ ਕਿਹਾ ਕਿ ਸੱਚਾਈ ਸਾਹਮਣੇ ਆਉਣ 'ਤੇ ਕਿਸੇ ਨੂੰ ਬੋਲਣ ਦੀ ਲੋੜ ਨਹੀਂ ਪਵੇਗੀ। ਫਿਲਹਾਲ, ਪੂਰੀ ਫਿਲਮ ਇੰਡਸਟਰੀ ਇਸ ਵਿਵਾਦ 'ਤੇ ਨਜ਼ਰਾਂ ਟਿਕਾਈ ਬੈਠੀ ਹੈ ਅਤੇ ਨਵੇਂ ਖੁਲਾਸਿਆਂ ਦੀ ਉਡੀਕ ਕੀਤੀ ਜਾ ਰਹੀ ਹੈ। 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies