HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਭਾਜਪਾ ਅਤੇ ਆਪ ਇੱਕੋ ਸਿੱਕੇ ਦੇ ਦੋ ਪੱਖ: ਬਘੇਲ

 

IMG

ਚੰਡੀਗੜ੍ਹ, 9 ਮਈ: ਕਾਂਗਰਸ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪੱਖ ਹਨ, ਕਿਉਂਕਿ ਦੋਵੇਂ ਆਪਣਿਆਂ ਸਿਆਸੀ ਵਿਰੋਧੀਆਂ ਖ਼ਿਲਾਫ਼ ਦਬਾਅ ਅਤੇ ਧਮਕਾਉਣ ਵਾਲੀਆਂ ਤਕਨੀਕਾਂ ਵਰਤਦੀਆਂ ਹਨ।

ਇਸ ਦੌਰਾਨ ਪਾਰਟੀ ਵੱਲੋਂ ਸਾਰਾ ਦਿਨ ਚੱਲੀ ਮੰਥਨ ਬੈਠਕ ਕੀਤੀ ਗਈ, ਜਿਸਦੀ ਅਗਵਾਈ ਪੰਜਾਬ ਮਾਮਲਿਆਂ ਦੇ ਇੰਚਾਰਜ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਕੀਤੀ ਅਤੇ ਸੂਬੇ ਭਰ ਤੋਂ ਸੀਨੀਅਰ ਆਗੂ ਸ਼ਾਮਲ ਹੋਏ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਬਘੇਲ ਨੇ ਐਲਾਨ ਕੀਤਾ ਕਿ ਪਾਰਟੀ ਲੋਕਾਂ ਤੱਕ ਪਹੁੰਚ ਬਣਾਉਣ ਵਾਸਤੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ “ਯਾਤਰਾਵਾਂ” ਕੱਢੇਗੀ। ਹਰ ਹਲਕੇ ਵਿੱਚ ਇਹ ਤਿੰਨ ਦਿਨਾਂ ਦੀ ਯਾਤਰਾ ਹੋਵੇਗੀ, ਜਿਸ ਦੌਰਾਨ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਵੇਗੀ, ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਉਮੀਦਾਂ ਬਾਰੇ ਜਾਣਿਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਇਹ ਵੀ ਸੁਝਾਅ ਆਇਆ ਹੈ ਕਿ ਜਦੋਂ ਇਹ ਯਾਤਰਾਵਾਂ ਮੁਕੰਮਲ ਹੋ ਜਾਣ, ਤਾਂ ਵਿਰੋਧੀ ਧਿਰ ਦੇ ਨੇਤਾ ਨੂੰ ਸਮਾਪਤੀ ਸਮਾਗਮ ਵਿੱਚ ਸ਼ਾਮਲ ਕੀਤਾ ਜਾਵੇ।

ਇਸ ਤੋਂ ਪਹਿਲਾਂ, ਉਨ੍ਹਾਂ ਨੇ ਐਲਾਨ ਕੀਤਾ ਕਿ ਪਾਰਟੀ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਇੱਕ ਚਾਰਜਸ਼ੀਟ ਵੀ ਜਾਰੀ ਕਰੇਗੀ।

ਬਘੇਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਪੰਜਾਬ ਵਿੱਚ ਮੌਜੂਦਾ ਮੰਦਹਾਲੀ ‘ਤੇ ਵਿਚਾਰ ਕੀਤਾ ਗਿਆ ਹੈ। ਇਸ ਦੌਰਾਨ ਖ਼ਾਸ ਕਰਕੇ ਵਿਆਪਕ ਭ੍ਰਿਸ਼ਟਾਚਾਰ ਅਤੇ ਖਰਾਬ ਹੋ ਰਹੀ ਕਾਨੂੰਨ-ਵਿਵਸਥਾ ‘ਤੇ ਚਰਚਾ ਹੋਈ, ਜਿਸ ਕਾਰਨ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ।


ਪੰਜਾਬ ਵਿੱਚ ਹੋ ਰਹੇ ਬੰਬ ਧਮਾਕਿਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਨੇ ਕਿਹਾ ਕਿ ਇਸ ਲਈ ਸੂਬੇ ਅਤੇ ਕੇਂਦਰ ਦੋਵੇਂ ਸਰਕਾਰਾਂ ਜ਼ਿੰਮੇਵਾਰ ਹਨ ਤੇ ਜ਼ਿੰਮੇਵਾਰੀ ਵੀ ਇਨ੍ਹਾਂ ਉੱਪਰ ਹੀ ਬਣਦੀ ਹੈ।


ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ, ਕਾਂਗਰਸ ਦੇ ਜਨਰਲ ਸਕੱਤਰ ਨੇ ਕਿਹਾ ਕਿ ਭਾਜਪਾ ਅਤੇ ਆਪ ਦੋਵੇਂ ਹੀ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਦਬਾਅ ਅਤੇ ਧਮਕਾਉਣ ਵਾਲੀਆਂ ਤਕਨੀਕਾਂ ਵਰਤਣ ਲਈ ਜਾਣੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਭਾਜਪਾ ਕੌਮੀ ਪੱਧਰ ‘ਤੇ ਈਡੀ ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਦੀ ਹੈ, ਉੱਥੇ ਆਪ ਸੂਬੇ ਵਿੱਚ ਆਪਣੇ ਵਿਰੋਧੀਆਂ ਖ਼ਿਲਾਫ਼ ਵਿਜੀਲੈਂਸ ਦੀ ਵਰਤੋਂ ਕਰਦੀ ਹੈ।


ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਅਤੇ ਆਪ ਲੋਕਾਂ ਨੂੰ ਗੁੰਮਰਾਹ ਕਰਨ ਲਈ ਖੇਡਾਂ ਖੇਡ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਭਾਜਪਾ ਖ਼ਿਲਾਫ਼ ਲਗਾਏ ਜਾ ਰਹੇ ਦੋਸ਼ਾਂ ਦੇ ਬਾਵਜੂਦ ਕੋਈ ਕਾਰਵਾਈ ਨਾ ਕਰਨਾ ਹੈਰਾਨੀਜਨਕ ਹੈ।


ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਬਾਰੇ, ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਈਡੀ ਨੇ ਇੱਕ ਹੋਰ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਠਿਕਾਣਿਆਂ ‘ਤੇ ਛਾਪੇ ਮਾਰੇ ਸਨ ਅਤੇ ਅਗਲੇ ਹੀ ਦਿਨ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।


ਇਸਦੇ ਨਾਲ ਹੀ, ਉਨ੍ਹਾਂ ਨੇ ਕਿਹਾ ਕਿ ਆਪ ਨੂੰ ਹੁਣ ਭਾਜਪਾ ਦੇ ਰੂਪ ਵਿੱਚ ਆਪਣੇ ਵਰਗਾ ਹੀ ਮੁਕਾਬਲਾ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਿਵੇਂ ਆਪ ਸਰਕਾਰ ਪੰਜਾਬ ਵਿੱਚ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਵਿਜੀਲੈਂਸ ਅਤੇ ਪੁਲਿਸ ਦਾ ਦੁਰਵਰਤੋਂ ਕਰਦੀ ਰਹੀ ਹੈ, ਉਸੇ ਤਰ੍ਹਾਂ ਭਾਜਪਾ ਵੀ ਆਪ ਨਾਲ ਕਰ ਰਹੀ ਹੈ।


ਵੜਿੰਗ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਪ ਅਤੇ ਭਾਜਪਾ ਦੀਆਂ ਇਨ੍ਹਾਂ ਚਾਲਾਂ ਵਿੱਚ ਨਹੀਂ ਆਉਣਗੇ ਅਤੇ ਉਹ ਸਿਰਫ਼ ਉਨ੍ਹਾਂ ‘ਤੇ ਭਰੋਸਾ ਕਰਨਗੇ, ਜਿਨ੍ਹਾਂ ਨੇ ਪਹਿਲਾਂ ਪੰਜਾਬ ਨੂੰ ਚੰਗੀ ਤਰ੍ਹਾਂ ਚਲਾਇਆ ਅਤੇ ਕੰਮ ਕੀਤਾ ਹੈ।


ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਕਾਂਗਰਸ ਪਾਰਟੀ ਨਾ ਤਾਂ ਭਾਜਪਾ ਦੀ ਈਡੀ ਤੋਂ ਡਰੇਗੀ ਅਤੇ ਨਾ ਹੀ ਆਪ ਦੇ ਵਿਜੀਲੈਂਸ ਬਿਊਰੋ ਤੋਂ ਡਰੇਗੀ। ਉਨ੍ਹਾਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਫ਼ੈਸਲਾਕੁੰਨ ਲੜਾਈ ਲਈ ਹਰ ਇੱਕ ਕਾਂਗਰਸੀ ਵਰਕਰ ਤਿਆਰ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies