HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਦਰਬਾਰ ਸਾਹਿਬ ਨਤਮਸਤਕ ਹੋਏ ਸੀਐਮ ਮਾਨ: ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਈ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ; ਵਿਰੋਧ ਕਰਨ ਵਾਲੀ ਐਸਜੀਪੀਸੀ ਲੀਡਰਸ਼ਿਪ 'ਤੇ ਸਾਧੇ ਤਿੱਖੇ ਨਿਸ਼ਾਨੇ

 

IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੀ ‘ਸ਼ੁਕਰਾਨਾ ਯਾਤਰਾ’ ਦੇ ਤਹਿਤ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ। ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਵਿਸ਼ੇਸ਼ ਤੌਰ 'ਤੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ 'ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ' ਦੀ ਸਫ਼ਲਤਾ ਲਈ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।


ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੇ ਸਿੱਖ ਜਗਤ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਸਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਸੂਬੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਅਤੇ ਸਤਿਕਾਰ ਯਕੀਨੀ ਨਹੀਂ ਬਣਾ ਸਕਦੇ, ਤਾਂ ਇਹ ਸਾਡੀ ਵੱਡੀ ਨਾਕਾਮੀ ਹੋਵੇਗੀ। ਨਵੇਂ ਕਾਨੂੰਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹੁਣ ਅਜਿਹੇ ਅਪਰਾਧ ਕਰਨ ਵਾਲਿਆਂ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ (ਮੌਤ ਤੱਕ) ਵਰਗੀਆਂ ਸਖ਼ਤ ਸਜ਼ਾਵਾਂ ਦਾ ਸਾਹਮਣਾ ਕਰਨਾ ਪਵੇਗਾ।


ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਹ ਕਾਨੂੰਨ ਕਿਸੇ ਜਲਦਬਾਜ਼ੀ ਵਿੱਚ ਨਹੀਂ, ਸਗੋਂ ਚੋਟੀ ਦੇ ਸਿੱਖ ਵਿਦਵਾਨਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਡੂੰਘੀ ਵਿਚਾਰ-ਚਰਚਾ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿੱਲ ਨੂੰ ਪਹਿਲਾਂ ਕੈਬਨਿਟ ਵਿੱਚ ਲਿਆਂਦਾ ਗਿਆ ਅਤੇ ਫਿਰ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕਰਵਾਇਆ ਗਿਆ ਤਾਂ ਜੋ ਭਵਿੱਖ ਵਿੱਚ ਇਸ ਨੂੰ ਕਿਸੇ ਵੀ ਕਾਨੂੰਨੀ ਚੁਣੌਤੀ ਦਾ ਸਾਹਮਣਾ ਨਾ ਕਰਨਾ ਪਵੇ।


ਮੁੱਖ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਮੌਜੂਦਾ ਲੀਡਰਸ਼ਿਪ 'ਤੇ ਹਮਲਾ ਕਰਦਿਆਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਜੋ ਲੋਕ ਪਹਿਲਾਂ ਅਜਿਹੇ ਕਾਨੂੰਨ ਦੀ ਮੰਗ ਕਰਦੇ ਸਨ, ਅੱਜ ਉਹ ਹੀ ਇਸ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦੁਨੀਆ ਭਰ ਦੀ ਸਿੱਖ ਸੰਗਤ ਇਸ ਫੈਸਲੇ ਤੋਂ ਖੁਸ਼ ਹੈ, ਪਰ ਸਿਰਫ਼ ਐਸਜੀਪੀਸੀ ਦੇ 'ਆਕਾਵਾਂ' ਨੂੰ ਇਹ ਪ੍ਰਵਾਨ ਨਹੀਂ ਕਿਉਂਕਿ ਉਨ੍ਹਾਂ ਦੇ ਆਪਣੇ ਨਾਮ ਅਜਿਹੀਆਂ ਸਾਜ਼ਿਸ਼ਾਂ ਵਿੱਚ ਬੋਲਦੇ ਹਨ।


ਸੀਐਮ ਮਾਨ ਨੇ ਅੰਤ ਵਿੱਚ ਕਿਹਾ ਕਿ ਸਰਕਾਰ ਨੇ ਆਪਣਾ ਫਰਜ਼ ਨਿਭਾਇਆ ਹੈ ਅਤੇ ਇਸ ਕਾਨੂੰਨ ਨਾਲ ਸੰਗਤ ਦੇ ਸੀਨਿਆਂ ਵਿੱਚ ਠੰਡ ਪਈ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਉਹ ਹੁਣ ਕੋਈ ਸੰਵਿਧਾਨਕ ਬਾਡੀ ਨਹੀਂ ਰਹੇ ਅਤੇ ਉਨ੍ਹਾਂ ਦਾ ਵਿਰੋਧ ਸਿਰਫ਼ ਸਿਆਸੀ ਰੰਜਿਸ਼ ਤੋਂ ਪ੍ਰੇਰਿਤ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies