
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਹੋਏ ਹੰਗਾਮੇ ਤੋਂ ਬਾਅਦ ਹੁਣ ਇਹ ਲੜਾਈ ਚਿੱਠੀ-ਪੱਤਰ ਤੱਕ ਪਹੁੰਚ ਗਈ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇੱਕ ਰਸਮੀ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਦਨ ਦੇ ਸਾਰੇ ਵਿਧਾਇਕਾਂ ਦਾ ਤੁਰੰਤ 'ਐਲਕੋਮੀਟਰ' ਅਤੇ 'ਡੋਪ ਟੈਸਟ' ਕਰਵਾਇਆ ਜਾਵੇ।
