HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਦੇਹਾਂਤ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

 

IMG

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ਨਾਲ ਪੰਥਕ ਅਤੇ ਧਾਰਮਿਕ ਵਰਗਾਂ ਵਿੱਚ ਗਹਿਰਾ ਦੁੱਖ ਪਾਇਆ ਜਾ ਰਿਹਾ ਹੈ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਰਿੰਦਰ ਸਿੰਘ ਤਰਨ ਤਾਰਨੀ ਨੇ ਸ਼੍ਰੋਮਣੀ ਕਮੇਟੀ ਵਿੱਚ ਰਹਿੰਦਿਆਂ ਪੰਥ ਦੀ ਨਿਸ਼ਕਾਮ ਸੇਵਾ ਕੀਤੀ ਅਤੇ ਧਾਰਮਿਕ ਪ੍ਰਚਾਰ-ਪਸਾਰ ਲਈ ਅਹਿਮ ਯੋਗਦਾਨ ਦਿੱਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿੰਦਰ ਸਿੰਘ ਤਰਨ ਤਾਰਨੀ ਨੇ ਸੀਨੀਅਰ ਮੀਤ ਪ੍ਰਧਾਨ ਵਜੋਂ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਗੈਰਹਾਜ਼ਰੀ ਦੌਰਾਨ ਕਾਰਜਕਾਰੀ ਪ੍ਰਧਾਨ ਵਜੋਂ ਵੀ ਸੇਵਾ ਸੰਭਾਲੀ। ਉਨ੍ਹਾਂ ਦਾ ਸਾਦਗੀ ਭਰਿਆ ਜੀਵਨ ਅਤੇ ਪੰਥ ਪ੍ਰਤੀ ਸਮਰਪਣ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀ ਅਨੁਭਵੀ ਅਤੇ ਸੇਵਾਭਾਵਨਾ ਵਾਲੀ ਸ਼ਖਸੀਅਤ ਦਾ ਵਿਛੋੜਾ ਪਰਿਵਾਰ ਅਤੇ ਸਿੱਖ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਧਾਮੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਦਿਆਂ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ।

ਇਸ ਮੌਕੇ SGPC ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਸਮੇਤ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਵੀ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies