HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਬਰਨਾਲਾ ‘ਚ ਖੇਤ ‘ਚੋਂ 40 ਸਾਲਾ ਵਿਅਕਤੀ ਦੀ ਲਾਸ਼ ਬਰਾਮਦ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

 

IMG

ਬਰਨਾਲਾ ਦੇ ਧਨੌਲਾ ਖੇਤਰ ਵਿੱਚ ਇੱਕ 40 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਨੇ ਪੂਰੇ ਇਲਾਕੇ ਵਿੱਚ ਤਣਾਅ ਪੈਦਾ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਤੇਜਿੰਦਰ ਦਾਸ ਵਜੋਂ ਹੋਈ ਹੈ, ਜਿਸਦੀ ਲਾਸ਼ ਸ਼ਨੀਵਾਰ ਸਵੇਰੇ ਉਸਦੇ ਖੇਤ ਵਿੱਚ ਟਰੈਕਟਰ ਦੇ ਹਲ਼ ਕੋਲੋਂ ਬਰਾਮਦ ਹੋਈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਵਪਾਰੀਆਂ ਨੇ ਮੌਤ ਨੂੰ ਹਾਦਸਾ ਮੰਨਣ ਤੋਂ ਇਨਕਾਰ ਕਰਦਿਆਂ ਇਸ ਨੂੰ ਕਤਲ ਕਰਾਰ ਦਿੱਤਾ ਹੈ।

ਜਾਣਕਾਰੀ ਮੁਤਾਬਕ, ਤੇਜਿੰਦਰ ਦਾਸ ਸ਼ੁੱਕਰਵਾਰ ਰਾਤ ਖੇਤਾਂ ਵਿੱਚ ਕੰਮ ਕਰਨ ਲਈ ਟਰੈਕਟਰ ਲੈ ਕੇ ਗਿਆ ਸੀ, ਪਰ ਵਾਪਸ ਘਰ ਨਹੀਂ ਆਇਆ। ਪਰਿਵਾਰ ਵੱਲੋਂ ਭਾਲ ਕੀਤੀ ਗਈ ਤਾਂ ਅਗਲੀ ਸਵੇਰ ਉਸਦੀ ਲਾਸ਼ ਖੇਤ ਵਿੱਚੋਂ ਮਿਲੀ। ਘਟਨਾ ਦੀ ਖ਼ਬਰ ਫੈਲਦੇ ਹੀ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਅਤੇ ਇਲਾਕੇ ਵਿੱਚ ਸਨਸਨੀ ਫੈਲ ਗਈ।

ਮ੍ਰਿਤਕ ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਤੇਜਿੰਦਰ ਦਾ ਕੁਝ ਲੋਕਾਂ ਨਾਲ ਪੁਰਾਣਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ ਅਤੇ ਬੀਤੀ ਰਾਤ ਵੀ ਗੁਆਂਢੀਆਂ ਨਾਲ ਝਗੜਾ ਹੋਇਆ ਸੀ। ਪਰਿਵਾਰ ਦਾ ਮੰਨਣਾ ਹੈ ਕਿ ਇਹ ਮੌਤ ਕਿਸੇ ਸਾਜ਼ਿਸ਼ ਦਾ ਨਤੀਜਾ ਹੈ ਅਤੇ ਇਸ ਮਾਮਲੇ ਦੀ ਕਤਲ ਦੇ ਤੌਰ 'ਤੇ ਜਾਂਚ ਹੋਣੀ ਚਾਹੀਦੀ ਹੈ।

ਦੂਜੇ ਪਾਸੇ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਡੀਐਸਪੀ ਸਤਵੀਰ ਸਿੰਘ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਲੋਕਾਂ ਨੂੰ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ। ਹਾਲਾਂਕਿ, ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਪਰਿਵਾਰ ਅਤੇ ਵਪਾਰ ਮੰਡਲ ਨੇ ਧਨੌਲਾ ਬਾਜ਼ਾਰ ਬੰਦ ਕਰਕੇ ਥਾਣੇ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ।

ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਕਥਿਤ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀਆਂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਧਰਨਾ ਜਾਰੀ ਰਹੇਗਾ ਅਤੇ ਮ੍ਰਿਤਕ ਦਾ ਅੰਤਿਮ ਸੰਸਕਾਰ ਵੀ ਨਹੀਂ ਕੀਤਾ ਜਾਵੇਗਾ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies