HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

 

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਜੁਲਾਈ ਨੂੰ ਪਠਾਨਕੋਟ ‘ਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਸਾਰੇ ਇੱਥੇ ਇੰਨੀ ਵੱਡੀ ਗਿਣਤੀ ਵਿੱਚ ਸ਼ਿਵ ਜੀ ਦੇ ਭਜਨ ਸੁਣਨ ਅਤੇ ਭਗਤੀ ਵਿੱਚ ਲੀਨ ਹੋਣ ਲਈ ਇਕੱਠੇ ਹੋਏ ਹੋ। ਮੈਂ ਇਹ ਵੀ ਦੇਖ ਰਿਹਾ ਹਾਂ ਕਿ ਕਈ ਮਾਵਾਂ, ਭੈਣਾਂ ਅਤੇ ਬੇਟੀਆਂ ਵੀ ਸਾਡੇ ਨਾਲ ਜੁੜੀਆਂ ਹਨ।” ਇਸ ਦੌਰਾਨ ਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ ਕਰਨ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ, “ਮੈਂ ਦੇਖ ਸਕਦਾ ਹਾਂ ਕਿ ਤੁਹਾਡੇ ਵਿੱਚੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਬੈਂਕ ਖਾਤਿਆਂ ਵਿੱਚ 3,000 ਰੁਪਏ ਪ੍ਰਾਪਤ ਕਰਨ ਤੋਂ ਬਾਅਦ ਹੱਥ ਖੜ੍ਹੇ ਕੀਤੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਹੁਣ ਮੈਨੂੰ ਦੇਖਣ ਦਿਓ, ਤੁਹਾਡੇ ਵਿੱਚੋਂ ਕਿੰਨੇ ਅਜਿਹੇ ਹਨ, ਜਿਨ੍ਹਾਂ ਨੇ ਆਪਣੀ ਰਜਿਸਟ੍ਰੇਸ਼ਨ ਪੂਰੀ ਕਰ ਲਈ ਹੈ ਪਰ ਅਜੇ ਤੱਕ ਪੈਸੇ ਨਹੀਂ ਮਿਲੇ ? ਮੇਰੇ ਕੋਲ ਤੁਹਾਡੇ ਲਈ ਇੱਕ ਖ਼ੁਸ਼ਖਬਰੀ ਹੈ। ਮੈਂ ਹੁਣੇ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰ ਰਿਹਾ ਸੀ। ਪਹਿਲੀ ਅਗਸਤ ਨੂੰ ਭਗਵੰਤ ਮਾਨ ਪਠਾਨਕੋਟ ਆਉਣਗੇ ਅਤੇ ਇਹ ਰਾਸ਼ੀ ਸਿੱਧੀ ਤੁਹਾਡੇ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤੀ ਜਾਵੇਗੀ। ਹਰ ਉਹ ਵਿਅਕਤੀ ਜਿਸ ਦੀ ਰਜਿਸਟ੍ਰੇਸ਼ਨ ਮੁਕੰਮਲ ਹੋ ਚੁੱਕੀ ਹੈ ਪਰ ਭੁਗਤਾਨ ਅਜੇ ਬਾਕੀ ਹੈ, ਉਸ ਨੂੰ ਵੀ 1 ਅਗਸਤ ਨੂੰ ਆਪਣੇ ਬੈਂਕ ਖਾਤੇ ਵਿੱਚ ਪੈਸੇ ਮਿਲ ਜਾਣਗੇ।”

ਧੰਨਵਾਦ ਪ੍ਰਗਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਗੁਰੂ ਸਾਹਿਬ ਦੀ ਕਿਰਪਾ ਹੈ ਕਿ ਸਾਨੂੰ ਭਗਵੰਤ ਮਾਨ ਵਰਗਾ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ। ਮੈਨੂੰ ਯਾਦ ਹੈ ਕਿ ਪਿਛਲੇ ਹਰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਪਹਿਲੀ ਵਾਰ ਪੰਜਾਬ ਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ, ਜਿਸ ‘ਤੇ ਕੋਈ ਇੱਕ ਰੁਪਏ ਦੇ ਭ੍ਰਿਸ਼ਟਾਚਾਰ ਦਾ ਦੋਸ਼ ਵੀ ਨਹੀਂ ਲਗਾ ਸਕਦਾ। ਕੋਈ ਵੀ ਉਨ੍ਹਾਂ ‘ਤੇ, ਉਨ੍ਹਾਂ ਦੇ ਪਰਿਵਾਰ ਜਾਂ ਉਨ੍ਹਾਂ ਦੇ ਕਿਸੇ ਮੰਤਰੀ ‘ਤੇ ਇੱਕ ਰੁਪਏ ਦੇ ਭ੍ਰਿਸ਼ਟਾਚਾਰ ਦਾ ਦੋਸ਼ ਨਹੀਂ ਲਗਾ ਸਕਦਾ। ਇੱਕ-ਇੱਕ ਰੁਪਿਆ ਬਚਾਅ ਕੇ ਉਨ੍ਹਾਂ ਨੇ ਤੁਹਾਡੇ ਲਈ ਬਿਜਲੀ ਮੁਫ਼ਤ ਕੀਤੀ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਦਿੱਤਾ, ਤੁਹਾਡੇ ਲਈ ‘ਤੀਰਥ ਯਾਤਰਾਵਾਂ’ ਦਾ ਪ੍ਰਬੰਧ ਕੀਤਾ ਅਤੇ ਹੁਣ ਹਰ ਮਹੀਨੇ ਤੁਹਾਡੇ ਖਾਤਿਆਂ ਵਿੱਚ 1,000 ਰੁਪਏ ਜਮ੍ਹਾਂ ਕਰਵਾ ਰਹੇ ਹਨ।”

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies