HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਅੰਮ੍ਰਿਤਸਰ ਵਿਖੇ ਭਲਕੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਅਜ਼ਾਦੀ, ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ

 

ਅੰਮ੍ਰਿਤਸਰ ਵਿਖੇ ਭਲਕੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਅਜ਼ਾਦੀ, ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ

ਅੰਮ੍ਰਿਤਸਰ, 14 ਅਗਸਤ (ਵਿਸ਼ਵ ਵਾਰਤਾ) – ਦੇਸ਼ ਦੇ ਕੌਮੀ ਅਜ਼ਾਦੀ ਦਿਹਾੜੇ ਨੂੰ ਸਮਰਪਿਤ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਜਸ਼ਨ-ਏ-ਅਜ਼ਾਦੀ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨਿਭਾਉਣਗੇ।

ਅਜ਼ਾਦੀ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਅਜ਼ਾਦੀ ਜਸ਼ਨਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਸਵੇਰੇ ਠੀਕ 9:00 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਉਪਰੰਤ ਮੁੱਖ ਮਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਅਜ਼ਾਦੀ ਦਿਵਸ ਮੌਕੇ ਸੰਦੇਸ਼ ਦਿੱਤਾ ਜਾਵੇਗਾ। ਇਸ ਤੋਂ ਬਾਅਦ ਪੰਜਾਬ ਪੁਲਿਸ, ਪੰਜਾਬ ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐੱਨ.ਸੀ.ਸੀ. ਕੈਡਿਟਾਂ ਅਤੇ ਪੰਜਾਬ ਪੁਲਿਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜ਼ਾਦੀ ਸਮਾਗਮ ਦੀਆਂ ਰੌਣਕਾਂ ਵਿੱਚ ਵਾਧਾ ਕਰਨ ਲਈ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਉਪਲੱਬਧੀਆਂ ਹਾਸਲ ਕਰਨ ਵਾਲੇ ਵਿਅਕਤੀਆਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਵਸ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਜ਼ਾਦੀ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਨੂੰ ਰਲ-ਮਿਲ ਕੇ ਪੂਰੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies