HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪ੍ਰਧਾਨ ਮੰਤਰੀ ਮੋਦੀ ਨੇ ਹਰਸਿਮਰਤ ਕੌਰ ਨਾਲ ਫੋਨ ‘ਤੇ ਕੀਤੀ ਗੱਲਬਾਤ; ਸੁਖਬੀਰ ਬਾਦਲ ਦਾ ਜਾਣਿਆ ਹਾਲ-ਚਾਲ

 


ਪ੍ਰਧਾਨ ਮੰਤਰੀ ਮੋਦੀ ਨੇ ਹਰਸਿਮਰਤ ਕੌਰ ਨਾਲ ਫੋਨ ‘ਤੇ ਕੀਤੀ ਗੱਲਬਾਤ; ਸੁਖਬੀਰ ਬਾਦਲ ਦਾ ਜਾਣਿਆ ਹਾਲ-ਚਾਲ

ਚੰਡੀਗੜ੍ਹ , 13 ਅਗਸਤ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਹੈ । ਸੂਤਰਾਂ ਅਨੁਸਾਰ ਪੀ.ਐੱਮ. ਮੋਦੀ ਨੇ ਸੁਖਬੀਰ ਸਿੰਘ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ।

ਦਰਅਸਲ, ਮਹਾਰਾਸ਼ਟਰ ਦੇ ਨਾਂਦੇੜ ਵਿੱਚ ਇੱਕ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਵਿੱਚ ਸੁਖਬੀਰ ਬਾਦਲ ਜ਼ਖ਼ਮੀ ਹੋ ਗਏ। ਉਨ੍ਹਾਂ ਦੇ ਹੱਥ ‘ਤੇ ਸੱਟ ਲੱਗੀ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਅੱਜ (13 ਅਗਸਤ) ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਮਲਾ ਹੋਇਆ। ਪੁਲਿਸ ਨੇ ਦੱਸਿਆ ਕਿ ਬਾਦਲ ‘ਤੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਸੁਖਬੀਰ ਸਿੰਘ ਬਾਦਲ ਦਾ ਸੁਰੱਖਿਆ ਕਰਮੀ ਵੀ ਇਸ ਹਮਲੇ ਵੀ ਜ਼ਖਮੀ ਹੋਇਆ ਹੈ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਹਮਲੇ ਦੇ ਮਾਮਲੇ ਵਿੱਚ ਨਾਂਦੇੜ ਦੇ ਪੁਲਿਸ ਸੁਪਰਡੈਂਟ ਤੋਂ ਜਾਣਕਾਰੀ ਮੰਗੀ ਹੈ। ਮੁੱਖ ਮੰਤਰੀ ਦਫ਼ਤਰ ਨੇ ਪੁਸ਼ਟੀ ਕੀਤੀ ਹੈ ਕਿ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਹਮਲੇ ਪਿੱਛੇ ਮਨਸ਼ਾ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies