HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Chandigarh ਪੁਲਿਸ ਨੇ ਐਫ.ਆਈ.ਆਰ ‘ਚੋਂ ਹਟਾਇਆ ਸਵ: ਅਜੈਬ ਸਿੰਘ ਮੁਖਮੈਲਪੁਰ ਦਾ ਨਾਂ

 


Chandigarh ਪੁਲਿਸ ਨੇ ਐਫ.ਆਈ.ਆਰ ‘ਚੋਂ ਹਟਾਇਆ ਸਵ: ਅਜੈਬ ਸਿੰਘ ਮੁਖਮੈਲਪੁਰ ਦਾ ਨਾਂ

ਪਰਿਵਾਰ ਨੇ ਜਤਾਇਆ ਸੀ ਇਤਰਾਜ਼

ਚੰਡੀਗੜ੍ਹ , 13 ਅਗਸਤ (ਵਿਸ਼ਵ ਵਾਰਤਾ): ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਪ੍ਰਦਰਸ਼ਨ ਦੌਰਾਨ ਦਰਜ ਐੱਫ.ਆਈ.ਆਰ. ਵਿੱਚ ਸਵਰਗੀ ਸਾਬਕਾ ਵਿਧਾਇਕ ਅਜੈਬ ਸਿੰਘ ਮੁਖਮੈਲਪੁਰ ਦਾ ਨਾਮ ਸ਼ਾਮਲ ਕਰਨ ‘ਤੇ ਪੁਲਿਸ ਨੇ ਗ਼ਲਤੀ ਮੰਨ ਲਈ ਹੈ। ਰਿਕਾਰਡ ਦੀ ਦੁਬਾਰਾ ਜਾਂਚ ਤੋਂ ਬਾਅਦ ਦਸਤਾਵੇਜ਼ਾਂ ਵਿੱਚ ਸੁਧਾਰ ਕੀਤਾ ਗਿਆ। ਸਾਬਕਾ ਵਿਧਾਇਕ ਦਾ ਨਾਮ FIR ਤੋਂ ਹਟਾ ਦਿੱਤਾ ਗਿਆ ਹੈ। ਪੁਲਿਸ ਦੇ ਮੁਤਾਬਕ ਗ਼ਲਤੀ ਨਾਲ ਉਨ੍ਹਾਂ ਦਾ ਨਾਮ ਰਿਕਾਰਡ ਵਿੱਚ ਸ਼ਾਮਲ ਹੋ ਗਿਆ ਸੀ। ਬੀਤੀ 29 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀ ਚੰਡੀਗੜ੍ਹ ਪਹੁੰਚੇ ਸਨ।

ਸਵਰਗੀ ਸਾਬਕਾ ਵਿਧਾਇਕ ਦਾ ਨਾਮ FIR ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਸਖ਼ਤ ਇਤਰਾਜ਼ ਜਤਾਇਆ ਸੀ। ਪਰਿਵਾਰ ਦਾ ਕਹਿਣਾ ਸੀ ਕਿ ਕਿਸੇ ਵਿਅਕਤੀ ਨੂੰ FIR ਵਿੱਚ ਨਾਮਜ਼ਦ ਕਰਨ ਤੋਂ ਪਹਿਲਾਂ ਉਸ ਦੀ ਪਛਾਣ ਅਤੇ ਘਟਨਾ ਦੇ ਸਮੇਂ ਮੌਕੇ ‘ਤੇ ਮੌਜੂਦਗੀ ਦੀ ਪੁਸ਼ਟੀ ਕੀਤੀ ਜਾਣੀ ਚਾਹੀਦੀ ਹੈ। ਦੱਸ ਦਈਏ ਕਿ ਅਜੈਬ ਸਿੰਘ ਮੁਖਮੈਲਪੁਰ ਦਾ ਕਰੀਬ ਦੋ ਸਾਲ ਪਹਿਲਾਂ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਚੁੱਕਾ ਸੀ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸਨ। 1997 ਵਿੱਚ ਉਹ ਘਨੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਬਾਅਦ ਵਿੱਚ ਉਹ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹੇ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies