HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ

 

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ

– ਲੁਧਿਆਣਾ ਸਭ ਤੋਂ ਵੱਧ ਪ੍ਰਭਾਵਿਤ
– ICMR ਦੀ ਜਾਂਚ ’ਚ ਕੋਈ ਨਵਾਂ ਜਾਂ ਖਤਰਨਾਕ ਸਟ੍ਰੇਨ ਨਹੀਂ ਮਿਲਿਆ
– ਸਿਹਤ ਵਿਭਾਗ ਵੱਲੋਂ ਹਾਲਾਤ ’ਤੇ ਰੱਖੀ ਜਾ ਰਹੀ ਨਜ਼ਰ

ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਵਿੱਚ H1N1 ਯਾਨੀ ਸਵਾਈਨ ਫਲੂ ਦੇ ਮਾਮਲਿਆਂ ਵਿੱਚ ਵਾਧੇ ਦੇ ਵਿਚਕਾਰ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ICMR ਦੀ ਜਾਂਚ ਵਿੱਚ ਫਿਲਹਾਲ ਕੋਈ ਨਵਾਂ ਜਾਂ ਜ਼ਿਆਦਾ ਖਤਰਨਾਕ ਸਟ੍ਰੇਨ ਸਾਹਮਣੇ ਨਹੀਂ ਆਇਆ। ਅਗਸਤ ਮਹੀਨੇ ਦੌਰਾਨ ਸੂਬੇ ਵਿੱਚ H1N1 ਦੇ ਮਾਮਲੇ ਵਧੇ ਹਨ, ਜਿਨ੍ਹਾਂ ਵਿੱਚ ਲੁਧਿਆਣਾ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸ਼ਾਮਲ ਹੈ। ਸਿਹਤ ਵਿਭਾਗ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਟੈਸਟਿੰਗ ਤੇ ਇਲਾਜ ਦੀਆਂ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ।

ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਵਾਇਰਲ ਇਨਫੈਕਸ਼ਨ ਦੇ ਨਾਲ-ਨਾਲ ਸਵਾਈਨ ਫਲੂ ਦੇ ਮਾਮਲੇ ਵੀ ਵਧੇ ਹਨ। ਹਾਲਾਂਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਸਥਿਤੀ ਕਾਬੂ ਹੇਠ ਹੈ ਅਤੇ ਘਬਰਾਉਣ ਜਾਂ ਪੈਨਿਕ ਹੋਣ ਦੀ ਲੋੜ ਨਹੀਂ ਹੈ। ਸਿਹਤ ਮੰਤਰੀ ਮੁਤਾਬਕ ਇਸ ਸਾਲ ਜਨਵਰੀ ਤੋਂ ਜੁਲਾਈ ਤੱਕ ਸਵਾਈਨ ਫਲੂ ਦੇ ਮਾਮਲੇ ਸਿੰਗਲ ਡਿਜਿਟ ਵਿੱਚ ਰਹੇ ਅਤੇ ਕਿਸੇ ਵੀ ਮਹੀਨੇ ਕੇਸਾਂ ਦੀ ਗਿਣਤੀ 10 ਤੱਕ ਨਹੀਂ ਪਹੁੰਚੀ। ਇਸ ਦੇ ਮੁਕਾਬਲੇ ਅਗਸਤ ਮਹੀਨੇ ਵਿੱਚ ਹੁਣ ਤੱਕ ਕਰੀਬ 70 ਮਾਮਲੇ ਸਾਹਮਣੇ ਆ ਚੁੱਕੇ ਹਨ।

ਕੀ ਹੈ H1N1 ਅਤੇ ਕਿਵੇਂ ਫੈਲਦਾ ਹੈ ?
ਸਵਾਈਨ ਫਲੂ ਇਨਫਲੂਐਂਜ਼ਾ ਵਾਇਰਸ ਕਾਰਨ ਹੋਣ ਵਾਲੀ ਸਾਹ ਪ੍ਰਣਾਲੀ ਨਾਲ ਸਬੰਧਤ ਛੂਤ ਦੀ ਬਿਮਾਰੀ ਹੈ। H1N1 ਇਸ ਦਾ ਇੱਕ ਮੁੱਖ ਸਟ੍ਰੇਨ ਹੈ। ਇਹ ਮੁੱਖ ਤੌਰ ’ਤੇ ਖੰਘਣ, ਛਿੱਕਣ ਜਾਂ ਗੱਲ ਕਰਨ ਸਮੇਂ ਨਿਕਲਣ ਵਾਲੀਆਂ ਸਾਹ ਦੀਆਂ ਬੂੰਦਾਂ ਰਾਹੀਂ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਫੈਲ ਸਕਦਾ ਹੈ। ਸਮੇਂ ਸਿਰ ਪਛਾਣ ਅਤੇ ਸਹੀ ਇਲਾਜ ਮਿਲਣ ’ਤੇ ਜ਼ਿਆਦਾਤਰ ਮਰੀਜ਼ ਠੀਕ ਹੋ ਜਾਂਦੇ ਹਨ।

ਬਜ਼ੁਰਗਾਂ ਅਤੇ ਬੱਚਿਆਂ ਨੂੰ ਵਧੇਰੇ ਸਾਵਧਾਨੀ ਦੀ ਲੋੜ
ਸਿਹਤ ਮਾਹਿਰਾਂ ਨੇ ਲੋਕਾਂ ਨੂੰ ਘਬਰਾਉਣ ਦੀ ਬਜਾਏ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਖਾਸ ਤੌਰ ’ਤੇ ਬਜ਼ੁਰਗਾਂ, ਛੋਟੇ ਬੱਚਿਆਂ, ਗਰਭਵਤੀ ਔਰਤਾਂ ਅਤੇ ਕਮਜ਼ੋਰ ਇਮਿਊਨ ਸਿਸਟਮ ਵਾਲੇ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਲੱਛਣ ਦਿਖਾਈ ਦੇਣ ’ਤੇ ਸਮੇਂ ਸਿਰ ਡਾਕਟਰ ਦੀ ਸਲਾਹ ਲੈਣ, ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣ ਅਤੇ ਸਾਫ਼-ਸਫ਼ਾਈ ਦਾ ਖਾਸ ਧਿਆਨ ਰੱਖਣ ਦੀ ਅਪੀਲ ਕੀਤੀ ਗਈ ਹੈ।

ਸਵਾਈਨ ਫਲੂ ਦੇ ਮੁੱਖ ਲੱਛਣ
H1N1/ਇਨਫਲੂਐਂਜ਼ਾ ਦੇ ਆਮ ਲੱਛਣਾਂ ਵਿੱਚ ਬੁਖਾਰ, ਖੰਘ, ਗਲੇ ਵਿੱਚ ਖਰਾਸ਼, ਨੱਕ ਵਗਣਾ ਜਾਂ ਨੱਕ ਬੰਦ ਹੋਣਾ, ਸਿਰਦਰਦ, ਸਰੀਰ ਵਿੱਚ ਦਰਦ, ਥਕਾਵਟ ਸ਼ਾਮਲ ਹਨ। ਜੇਕਰ ਅਜਿਹੇ ਲੱਛਣ ਦਿਖਾਈ ਦੇਣ ਤਾਂ ਘਬਰਾਉਣ ਦੀ ਬਜਾਏ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ।

ਬਚਾਅ ਲਈ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਖੰਘਦੇ ਜਾਂ ਛਿੱਕਦੇ ਸਮੇਂ ਮੂੰਹ ਅਤੇ ਨੱਕ ਨੂੰ ਰੁਮਾਲ ਜਾਂ ਟਿਸ਼ੂ ਨਾਲ ਢੱਕੋ।
ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਚੰਗੀ ਤਰ੍ਹਾਂ ਧੋਵੋ।
ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਪਰਹੇਜ਼ ਕਰੋ।
ਜੇਕਰ ਤੁਸੀਂ ਬਿਮਾਰ ਹੋ ਤਾਂ ਘਰ ਰਹੋ ਅਤੇ ਦੂਜਿਆਂ ਤੋਂ ਉਚਿਤ ਦੂਰੀ ਬਣਾਈ ਰੱਖੋ।
ਬਿਨਾਂ ਧੋਤੇ ਹੱਥਾਂ ਨਾਲ ਅੱਖਾਂ, ਨੱਕ ਅਤੇ ਮੂੰਹ ਨੂੰ ਛੂਹਣ ਤੋਂ ਬਚੋ।

ਫਿਲਹਾਲ ICMR ਦੀ ਜਾਂਚ ਵਿੱਚ ਕਿਸੇ ਨਵੇਂ ਜਾਂ ਖਤਰਨਾਕ ਸਟ੍ਰੇਨ ਦੀ ਪੁਸ਼ਟੀ ਨਾ ਹੋਣ ਕਾਰਨ ਰਾਹਤ ਹੈ, ਪਰ ਸਿਹਤ ਵਿਭਾਗ ਵੱਲੋਂ ਵਧ ਰਹੇ ਮਾਮਲਿਆਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies