Punjab: MP ਹੇਅਰ ਅਤੇ MLA ਸੁਖਾਨੰਦ ਵਿਦਿਆਰਥੀ ਵਿੰਗ ਦੇ ਚੋਣ ਇੰਚਾਰਜ ਨਿਯੁਕਤ
ਚੰਡੀਗੜ੍ਹ, 13 ਅਗਸਤ – ‘ਆਪ’ ਨੇ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀ ਯੂ ਸੀ ਐੱਸ ਸੀ) ਦੀਆਂ ਆਗਾਮੀ ਚੋਣਾਂ ਲਈ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਇੰਚਾਰਜ ਨਿਯੁਕਤ ਕਰ ਦਿੱਤਾ ਹੈ।
ਦੱਸ ਦਈਏ ਕਿ ਇਹ ਨਿਯੁਕਤੀਆਂ ‘ਆਪ’ ਦੇ ਵਿਦਿਆਰਥੀ ਵਿੰਗ ਐਸੋਸੀਏਸ਼ਨ ਆਫ ਸਟੂਡੈਂਟਸ ਫਾਰ ਆਲਟਰਨੇਟਿਵ ਪੋਲੀਟਿਕਸ (ਏ ਐੱਸ ਏ ਪੀ) ਲਈ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਹੁਣ ਇਹ ਦੋਵੇਂ ਆਗੂ ਵਿਦਿਆਰਥੀ ਵਿੰਗ ਦੀ ਅਗਵਾਈ ਕਰਨਗੇ ਅਤੇ ਚੋਣਾਂ ਲਈ ਰਣਨੀਤੀ ਬਣਾਉਣਗੇ।

