HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਵਿਸ਼ੇਸ਼ ਕੈਂਪ

 

Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਵਿਸ਼ੇਸ਼ ਕੈਂਪ

ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਭਾਰਤੀ ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.), 2026 ਤਹਿਤ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ‘ਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ 13 ਅਗਸਤ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.), 2026 ਤਹਿਤ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਡਰਾਫਟ ਵੋਟਰ ਸੂਚੀ, 2026 ਨੂੰ ਪ੍ਰਕਾਸ਼ਿਤ ਕਰ ਦਿੱਤੀ ਗਈ ਸੀ।

ਹੁਣ ਸੂਬੇ ‘ਚ ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਨਾਲ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ ਜਿਸ ਤਹਿਤ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਹੋਵੇਗੀ ਅਤੇ ਨੋਟਿਸ ਪੜਾਅ/ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ, 2026 ਤੋਂ 8 ਅਕਤੂਬਰ, 2026 ਤੱਕ ਕੀਤਾ ਜਾਵੇਗਾ।

ਅੱਜ ਵੋਟਰਾਂ ਦੀ ਸਹੂਲਤ ਲਈ 16 ਅਗਸਤ, 2026 ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਧੀਨ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਤਾਂ ਜੋ ਵੋਟਰਾਂ ਨੂੰ ਉਨ੍ਹਾਂ ਦੇ ਵੇਰਵਿਆਂ ਦੀ ਜਾਂਚ ਕਰਨ ਵਿੱਚ ਸਹਾਇਤਾ ਕੀਤੀ ਜਾ ਸਕੇ। ਡਰਾਫਟ ਸੂਚੀ ਵਿਚਲੇ ਵੇਰਵਿਆਂ ਦੀ ਜਾਂਚ ਕਰਨ ਅਤੇ ਵੋਟਰਾਂ ਨੂੰ ਸਾਰੀਆਂ ਚੋਣ ਸੇਵਾਵਾਂ ਵਿੱਚ ਸਹਾਇਤਾ ਕਰਨ ਲਈ ਬੀ.ਐਲ.ਓ. ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੋਲਿੰਗ ਸਟੇਸ਼ਨਾਂ ‘ਤੇ ਮੌਜੂਦ ਰਹਿਣਗੇ।

ਇਸ ਦੇ ਨਾਲ ਹੀ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਨੂੰ ਪ੍ਰਦਰਸ਼ਿਤ ਕਰਨ ਲਈ ਰਾਜ ਭਰ ਦੇ ਡੀ.ਈ.ਓ. ਅਤੇ ਈ.ਆਰ.ਓ. ਦਫਤਰਾਂ ਵਿੱਚ ਹੈਲਪ ਡੈਸਕ ਸਥਾਪਤ ਕੀਤਾ ਜਾਵੇਗਾ। ਵੋਟਰ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਵੇਰਵੇ ਦੇਖ ਸਕਦੇ ਹਨ, ਜੋ ਕਿ ਸੀ.ਈ.ਓ. ਪੰਜਾਬ ਦੀ ਵੈੱਬਸਾਈਟ (www.ceopunjab.gov.in) ਅਤੇ ਸਿਟੀਜਨ ਪੋਰਟਲ (voters.eci.gov.in) ‘ਤੇ ਉਪਲਬਧ ਹੈ।

ਜਿਨ੍ਹਾਂ ਨਾਗਰਿਕਾਂ ਦੇ ਨਾਮ ਡਰਾਫਟ ਵੋਟਰ ਸੂਚੀ ਵਿੱਚ ਨਹੀਂ ਹਨ, ਉਹ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ ਦੌਰਾਨ ਆਪਣਾ ਨਾਮ ਸ਼ਾਮਲ ਕਰਨ ਲਈ ਨਿਰਧਾਰਤ ਘੋਸ਼ਣਾ ਅਤੇ ਸਹਾਇਕ ਦਸਤਾਵੇਜ਼ਾਂ ਦੇ ਨਾਲ ਆਪਣੇ ਦਾਅਵੇ ਜਮ੍ਹਾਂ ਕਰਵਾ ਸਕਦੇ ਹਨ। ਇਸ ਸਬੰਧੀ ਕਿਸੇ ਵੀ ਸਹਾਇਤਾ ਲਈ ਨਾਗਰਿਕ ਵੋਟਰ ਹੈਲਪਲਾਈਨ ਨੰਬਰ 1950 ‘ਤੇ ਸੰਪਰਕ ਕਰ ਸਕਦੇ ਹਨ ਜਾਂ ਈ.ਸੀ.ਆਈ.ਐਨ.ਈ.ਟੀ. ਮੋਬਾਈਲ ਐਪਲੀਕੇਸ਼ਨ ‘ਤੇ ਉਪਲਬਧ “ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ.” ਸਹੂਲਤ ਦਾ ਲਾਭ ਉਠਾ ਸਕਦੇ ਹਨ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies