25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ
ਚੰਡੀਗੜ੍ਹ, 15 ਸਤੰਬਰ 2026 -: ਪੰਜਾਬ ਦੇ ਜਲੰਧਰ ‘ਚ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜਲੰਧਰ ‘ਚ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਨਿਗਮ, ਬੋਰਡ, ਵਿੱਦਿਅਕ ਅਦਾਰੇ ਅਤੇ ਹੋਰ ਸੰਸਥਾਵਾਂ ਬੰਦ ਰਹਿਣਗੀਆਂ । ਇਹ ਫ਼ੈਸਲਾ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ ਲਿਆ ਗਿਆ ਹੈ।


