HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਜਲੰਧਰ ਵਿੱਚ ਕੱਲ੍ਹ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ ; ਹੋਟਲਾਂ ਅਤੇ ਢਾਬਿਆਂ ਵਿੱਚ ਮਾਸਾਹਾਰੀ ਭੋਜਨ ਪਰੋਸਣ ‘ਤੇ ਪਾਬੰਦੀ ,ਜਾਣੋ ਵਜ੍ਹਾ

 

ਜਲੰਧਰ ਵਿੱਚ ਕੱਲ੍ਹ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ ; ਹੋਟਲਾਂ ਅਤੇ ਢਾਬਿਆਂ ਵਿੱਚ ਮਾਸਾਹਾਰੀ ਭੋਜਨ ਪਰੋਸਣ ‘ਤੇ ਪਾਬੰਦੀ ,ਜਾਣੋ ਵਜ੍ਹਾ

 

ਚੰਡੀਗੜ੍ਹ, 14 ਸਤੰਬਰ - ‘ਸੰਵਤਸਰੀ ਮਹਾਪਰਵ’ ਦੇ ਮੱਦੇਨਜ਼ਰ, ਜਲੰਧਰ ਜ਼ਿਲ੍ਹੇ ਵਿੱਚ 15 ਸਤੰਬਰ, 2026 (ਮੰਗਲਵਾਰ) ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਦੇ ਨਾਲ-ਨਾਲ ਕਤਲਗਾਹਾਂ (ਸਲਾਟਰ ਹਾਊਸ) ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ, ਹੋਟਲਾਂ, ਢਾਬਿਆਂ ਅਤੇ ਖਾਣ-ਪੀਣ ਵਾਲੀਆਂ ਨਿਰਧਾਰਤ ਥਾਵਾਂ (‘ਅਹਾਤਿਆਂ’) ਵਿੱਚ ਮਾਸਾਹਾਰੀ ਭੋਜਨ ਪਰੋਸਣ ‘ਤੇ ਪੂਰਨ ਪਾਬੰਦੀ ਰਹੇਗੀ।

ਜਲੰਧਰ ਦੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਹੈ। ਹੁਕਮਾਂ ਅਨੁਸਾਰ, ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ‘ਸੰਵਤਸਰੀ ਮਹਾਪਰਵ’ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਮਾਸਾਹਾਰੀ ਗਤੀਵਿਧੀਆਂ ‘ਤੇ ਇਹ ਪਾਬੰਦੀ ਲਗਾਈ ਗਈ ਹੈ।

ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਮੀਟ ਅਤੇ ਮੱਛੀ ਦੀ ਵਿਕਰੀ ਬੰਦ ਰੱਖਣ ਦੇ ਨਾਲ-ਨਾਲ 15 ਸਤੰਬਰ ਨੂੰ ਕਤਲਗਾਹਾਂ ਵੀ ਬੰਦ ਰਹਿਣੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ, ਹੋਟਲਾਂ, ਢਾਬਿਆਂ ਅਤੇ ਖਾਣ-ਪੀਣ ਵਾਲੀਆਂ ਥਾਵਾਂ ਦੇ ਸੰਚਾਲਕਾਂ ਨੂੰ ਇਸ ਦਿਨ ਗਾਹਕਾਂ ਨੂੰ ਮੀਟ ਜਾਂ ਹੋਰ ਮਾਸਾਹਾਰੀ ਪਕਵਾਨ ਪਰੋਸਣ ਦੀ ਮਨਾਹੀ ਹੈ। ਪ੍ਰਸ਼ਾਸਨ ਨੇ ਸਬੰਧਤ ਦੁਕਾਨਦਾਰਾਂ ਅਤੇ ਅਦਾਰਿਆਂ ਦੇ ਸੰਚਾਲਕਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies