HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਵਿਧਾਇਕ ਬਲਕਾਰ ਸਿੱਧੂ ਤੇ ਸਾਬਕਾ ਮੰਤਰੀ ਮਲੂਕਾ ਹੋਏ ਆਹਮੋ-ਸਾਹਮਣੇ, ਵੀਡੀਓ ਵਾਇਰਲ

 

Punjab: ਵਿਧਾਇਕ ਬਲਕਾਰ ਸਿੱਧੂ ਤੇ ਸਾਬਕਾ ਮੰਤਰੀ ਮਲੂਕਾ ਹੋਏ ਆਹਮੋ-ਸਾਹਮਣੇ, ਵੀਡੀਓ ਵਾਇਰਲ

ਬਠਿੰਡਾ, 23 ਸਤੰਬਰ – ਬਠਿੰਡਾ ਦੀ ਨਗਰ ਪੰਚਾਇਤ ਮਲੂਕਾ ਦੇ ਦਫ਼ਤਰ ਵਿੱਚ ਆਊਟਸੋਰਸ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵਿਚਾਲੇ ਤਕਰਾਰ ਹੋ ਗਈ। ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਤੋਂ ਬਾਅਦ ਪੁਲਿਸ ਨੇ ਦਖ਼ਲ ਦੇ ਕੇ ਮਾਮਲਾ ਸ਼ਾਂਤ ਕਰਵਾਇਆ।

ਵਿਧਾਇਕ ਬਲਕਾਰ ਸਿੰਘ ਸਿੱਧੂ ਮੰਗਲਵਾਰ ਨੂੰ ਨਗਰ ਪੰਚਾਇਤ ਦਫ਼ਤਰ ਵਿੱਚ ਕਰਮਚਾਰੀਆਂ ਦਾ ਹਾਜ਼ਰੀ ਰਜਿਸਟਰ ਚੈੱਕ ਕਰਨ ਪਹੁੰਚੇ ਸਨ। ਵਿਧਾਇਕ ਮੁਤਾਬਕ ਕੁਝ ਆਊਟਸੋਰਸ ਮੁਲਾਜ਼ਮਾਂ ਨੇ ਸ਼ਿਕਾਇਤ ਕੀਤੀ ਸੀ ਕਿ ਨਗਰ ਪੰਚਾਇਤ ਪ੍ਰਧਾਨ ਵੱਲੋਂ ਉਨ੍ਹਾਂ ਦੀ ਗੈਰਹਾਜ਼ਰੀ ਲਗਾਈ ਗਈ ਹੈ। ਵਿਧਾਇਕ ਜਦੋਂ ਦਫ਼ਤਰ ਪਹੁੰਚੇ ਤਾਂ ਹਾਜ਼ਰੀ ਰਜਿਸਟਰ ਉੱਥੇ ਮੌਜੂਦ ਨਹੀਂ ਸੀ। ਪੁੱਛਗਿੱਛ ਦੌਰਾਨ ਉਨ੍ਹਾਂ ਨੂੰ ਦੱਸਿਆ ਗਿਆ ਕਿ ਰਜਿਸਟਰ ਨਗਰ ਪੰਚਾਇਤ ਪ੍ਰਧਾਨ ਆਪਣੇ ਘਰ ਲੈ ਗਏ ਹਨ।

ਇਸ ਦੌਰਾਨ ਮਾਮਲੇ ਦੀ ਜਾਣਕਾਰੀ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਮਿਲੀ, ਜਿਸ ਤੋਂ ਬਾਅਦ ਉਹ ਆਪਣੇ ਸਮਰਥਕਾਂ ਸਮੇਤ ਨਗਰ ਪੰਚਾਇਤ ਦਫ਼ਤਰ ਪਹੁੰਚ ਗਏ। ਇਸ ਮੌਕੇ ਦੋਵਾਂ ਧਿਰਾਂ ਵਿਚਾਲੇ ਬਹਿਸ ਹੋਈ। ਸਥਿਤੀ ਨੂੰ ਦੇਖਦਿਆਂ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦਖ਼ਲ ਦਿੱਤਾ ਅਤੇ ਮਾਮਲਾ ਸ਼ਾਂਤ ਕਰਵਾਇਆ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies