HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਅੱਜ ਵੀਰਵਾਰ ਸ਼ਾਮ ਨੂੰ ਹੋਵੇਗਾ ਅੰਤਿਮ ਸਸਕਾਰ

 

Punjab ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਅੱਜ ਵੀਰਵਾਰ ਸ਼ਾਮ ਨੂੰ ਹੋਵੇਗਾ ਅੰਤਿਮ ਸਸਕਾਰ

ਜਲੰਧਰ, 10 ਸਤੰਬਰ -: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਜਲੰਧਰ ਦੇ ਸੀਨੀਅਰ ਸਿਆਸੀ ਆਗੂ ਭਗਤ ਚੁੰਨੀ ਲਾਲ ਦਾ ਵੀਰਵਾਰ ਸਵੇਰੇ 94 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਜਲੰਧਰ ਦੇ ਬਸਤੀ ਸ਼ੇਖ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਿਆ। ਭਗਤ ਚੁੰਨੀ ਲਾਲ ਦਾ ਅੰਤਿਮ ਸਸਕਾਰ ਅੱਜ ਵੀਰਵਾਰ ਸ਼ਾਮ 5 ਵਜੇ ਦੇ ਕਰੀਬ ਬਸਤੀ ਸ਼ੇਖ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਉਨ੍ਹਾਂ ਦੇ ਦਿਹਾਂਤ ’ਤੇ ਸੋਗ ਵਜੋਂ ਅੱਜ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਬਾਕੀ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਭਗਤ ਚੁੰਨੀ ਲਾਲ 2012 ਤੋਂ 2017 ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ। ਇਸ ਦੌਰਾਨ ਉਨ੍ਹਾਂ ਕੋਲ ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਤੇ ਖੋਜ, ਕਿਰਤ ਅਤੇ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਵਰਗੇ ਅਹਿਮ ਮੰਤਰਾਲੇ ਰਹੇ। 2011 ਵਿੱਚ ਸਤਪਾਲ ਗੋਸਾਈਂ ਦੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਵੀ ਬਣਾਇਆ ਗਿਆ ਸੀ।

ਉਨ੍ਹਾਂ ਨੇ 1985 ਵਿੱਚ ਆਜ਼ਾਦ ਉਮੀਦਵਾਰ ਵਜੋਂ ਜਲੰਧਰ ਦੱਖਣੀ ਤੋਂ ਚੋਣ ਲੜ ਕੇ ਸਿਆਸਤ ਦੀ ਸ਼ੁਰੂਆਤ ਕੀਤੀ। 1997 ਵਿੱਚ ਪਹਿਲੀ ਵਾਰ ਇਸ ਸੀਟ ਤੋਂ ਵਿਧਾਇਕ ਬਣੇ ਅਤੇ 2007 ਵਿੱਚ ਮੁੜ ਜਿੱਤ ਦਰਜ ਕੀਤੀ। ਹਲਕਿਆਂ ਦੀ ਹੱਦਬੰਦੀ ਤੋਂ ਬਾਅਦ ਇਹ ਸੀਟ ਜਲੰਧਰ ਪੱਛਮੀ ਬਣੀ, ਜਿੱਥੋਂ ਉਨ੍ਹਾਂ ਨੇ 2012 ਵਿੱਚ ਭਾਜਪਾ ਦੀ ਟਿਕਟ ’ਤੇ ਚੋਣ ਜਿੱਤੀ।

2017 ਦੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਕਰਦਿਆਂ ਭਗਤ ਚੁੰਨੀ ਲਾਲ ਨੇ ਸਰਗਰਮ ਸਿਆਸਤ ਤੋਂ ਦੂਰੀ ਬਣਾ ਲਈ ਸੀ। ਉਨ੍ਹਾਂ ਦਾ ਜਨਮ 1 ਦਸੰਬਰ 1932 ਨੂੰ ਸਿਆਲਕੋਟ, (ਪਾਕਿਸਤਾਨ) ਵਿੱਚ ਹੋਇਆ ਸੀ। ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਜਲੰਧਰ ਆ ਵੱਸਿਆ। ਉਨ੍ਹਾਂ ਦੇ ਪਰਿਵਾਰ ਵਿੱਚ ਚਾਰ ਪੁੱਤਰ ਅਤੇ ਚਾਰ ਧੀਆਂ ਹਨ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies