HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

 

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

– ਗੁੱਜਰ ਭਾਈਚਾਰੇ ਦੇ ਵੱਡੀ ਗਿਣਤੀ ਲੋਕ ਵੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ, 30 ਅਕਤੂਬਰ 2026 - ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਚੌਧਰੀ ਸ਼ਿਆਮ ਲਾਲ ਮਾਜਰੀਆ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਗੁੱਜਰ ਭਾਈਚਾਰੇ ਦੇ ਵੱਡੀ ਗਿਣਤੀ ਲੋਕਾਂ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਸਬੰਧੀ ਨਿਊ ਚੰਡੀਗੜ੍ਹ ਨੇੜਲੇ ਪਿੰਡ ਮਾਜਰੀਆ ਵਿੱਚ ਸ਼ਿਆਮ ਲਾਲ ਮਾਜਰੀਆ ਦੀ ਰਿਹਾਇਸ਼ ’ਤੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ।

ਢਿੱਲੋਂ ਨੇ ਕਿਹਾ ਕਿ ਸ਼ਿਆਮ ਲਾਲ ਮਾਜਰੀਆ ਦੇ ਭਾਜਪਾ ਵਿੱਚ ਆਉਣ ਨਾਲ ਮੋਹਾਲੀ ਜ਼ਿਲ੍ਹੇ ਸਮੇਤ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕੇਂਦਰ ਸਰਕਾਰ ਦੀਆਂ ਗਰੀਬਾਂ, ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ।

ਇਸ ਮੌਕੇ ਸ਼ਿਆਮ ਲਾਲ ਮਾਜਰੀਆ ਨੇ ਕਿਹਾ ਕਿ ਉਹ ਆਪਣੇ ਸਮਰਥਕਾਂ ਨਾਲ ਮਿਲ ਕੇ ਭਾਜਪਾ ਨੂੰ ਮੋਹਾਲੀ ਜ਼ਿਲ੍ਹੇ ਅਤੇ ਪੂਰੇ ਪੰਜਾਬ ਵਿੱਚ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਸੰਪਰਕ ਕਰਕੇ ਨੌਜਵਾਨਾਂ, ਬਜ਼ੁਰਗਾਂ ਅਤੇ ਔਰਤਾਂ ਨੂੰ ਪਾਰਟੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।

ਸਮਾਗਮ ਵਿੱਚ ਹਰਿਆਣਾ ਸਰਕਾਰ ਦੇ ਸ਼ਿਵਾਲਿਕ ਬੋਰਡ ਦੇ ਚੇਅਰਮੈਨ ਓਮ ਪ੍ਰਕਾਸ਼, ਪੰਜਾਬ ਭਾਜਪਾ ਦੇ ਲੀਗਲ ਇੰਚਾਰਜ ਐਡਵੋਕੇਟ ਐਨ.ਕੇ. ਵਰਮਾ, ਉਪ ਪ੍ਰਧਾਨ ਰਣਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਮਹਿਲਾ ਮੋਰਚਾ ਦੀ ਉਪ ਪ੍ਰਧਾਨ ਆਭਾ ਬਾਂਸਲ ਅਤੇ ਹੋਰ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies