HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

 

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

ਚੰਡੀਗੜ੍ਹ, 16 ਅਕਤੂਬਰ 2026 - ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੇ ਟਵੀਟ ਦਾ ਮੋੜਵਾਂ ਜਵਾਬ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਨਸ਼ਿਆਂ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਘੇਰਨ ਲਈ ਅਮਿਤ ਸ਼ਾਹ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਨਸੀਹਤ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ, “ਅਮਿਤ ਸ਼ਾਹ ਜੀ ਮੇਰੇ ਬਾਰੇ ਬੋਲਣ ਤੋਂ ਪਹਿਲਾਂ ਆਪਣੇ ਸਲਾਹਕਾਰਾਂ ਨਾਲ ਸਲਾਹ ਮਸ਼ਵਰਾ ਕਰ ਲੈਣਾ ਸੀ..50 ਕਿਲੋਮੀਟਰ ਰੇਂਜ BSF ਕੋਲ ਹੈ..3000 ਕਿੱਲੋ ਚਿੱਟਾ ਗੁਜਰਾਤ ਦੇ ਕਾਂਡਲਾ port ਤੋਂ ਫੜਿਆ ਜਾ ਰਿਹੈ..ਭਗਵੰਤ ਮਾਨ ਨੂੰ ਦੋਸ਼ ਦੇਣ ਤੋਂ ਪਹਿਲਾਂ ਆਪਣੀ ਜਿੰਮੇਵਾਰੀ ਸੰਭਾਲੋ..ਆਪਣੇ ਚਮਚਿਆਂ ਦੁਆਰਾ ਲਿਖੇ ਲਿਖਾਏ ਟਵੀਟ copy paste ਨਾ ਕਰੋ…”

*ਅਮਿਤ ਸ਼ਾਹ ਨੇ ਪੰਜਾਬੀ ‘ਚ ਟਵੀਟ ਕਰਦਿਆਂ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਚੁੱਕੇ ਸੀ ਸਵਾਲ*
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਮੁੱਦੇ ’ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ, “ਪੰਜਾਬ ਅੱਜ ਨਸ਼ੇ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧਦੇ ਖ਼ਤਰੇ ਨਾਲ ਜੂਝ ਰਿਹਾ ਹੈ। ਭਗਵੰਤ ਮਾਨ ਸਰਕਾਰ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਹੈ ਕਿ ਆਖ਼ਰ ਪੰਜਾਬ ਦੀ ਜਨਤਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ?

ਦਿੜਬਾ ਵਿੱਚ ਇੱਕ ਪਿਤਾ ਦਾ ਦਬਾਅ ਵਿੱਚ ਜ਼ਹਿਰ ਖਾ ਲੈਣਾ ਅਤੇ ਮਾਨਸਾ ਵਿੱਚ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਹਾੜੇ ਹੱਤਿਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪਰਵਿੰਦਰ ਦੇ ਪਿਤਾ ਨੇ ‘ਆਪ’ ਸਰਕਾਰ ਅਤੇ ਉਨ੍ਹਾਂ ਦੇ ਵਿਧਾਇਕ ‘ਤੇ ਗੰਭੀਰ ਦੋਸ਼ ਲਗਾਏ ਹਨ। ਗ੍ਰਹਿ ਮੰਤਰਾਲਾ ਵੀ ਇਨ੍ਹਾਂ ਦੋਵਾਂ ਘਟਨਾਵਾਂ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ।

ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਦਿਨੋਂ-ਦਿਨ ਵਧ ਰਿਹਾ ਹੈ, ਸੰਗਠਿਤ ਅਪਰਾਧ ਦਾ ਖ਼ਤਰਾ ਵਧ ਰਿਹਾ ਹੈ ਅਤੇ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

ਭਗਵੰਤ ਮਾਨ ਜੀ, ਪੰਜਾਬ ਦੀ ਜਨਤਾ ਨੂੰ ਪ੍ਰਚਾਰ ਨਹੀਂ, ਜਵਾਬ, ਐਲਾਨ ਨਹੀਂ, ਨਤੀਜੇ, ਨਸ਼ੇ ਦੇ ਨੈੱਟਵਰਕ ‘ਤੇ ਨਿਰਣਾਇਕ ਪ੍ਰਹਾਰ ਅਤੇ ਅਪਰਾਧੀਆਂ ਨੂੰ ਮਿਲਣ ਵਾਲੀ ਕਿਸੇ ਵੀ ਰਾਜਨੀਤਿਕ ਸਰਪ੍ਰਸਤੀ ਦੀ ਨਿਰਪੱਖ ਜਾਂਚ ਚਾਹੀਦੀ ਹੈ।

ਮੈਂ ਅੱਜ ਪੰਜਾਬ ਦੀ ਜਨਤਾ ਦੇ ਸਾਹਮਣੇ ਆਪਣਾ ਸੰਕਲਪ ਦੁਹਰਾਉਂਦਾ ਹਾਂ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣਨ ‘ਤੇ ਅਸੀਂ ਨਸ਼ਾਮੁਕਤ, ਗੈਂਗਸਟਰਮੁਕਤ ਅਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕਰਾਂਗੇ।

ਸਾਡਾ ਟੀਚਾ ਸਪੱਸ਼ਟ ਹੈ – ਨਸ਼ੇ ਦੇ ਕਾਰੋਬਾਰ ‘ਤੇ ਪ੍ਰਹਾਰ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ, ਅਪਰਾਧੀਆਂ ‘ਤੇ ਸਖ਼ਤ ਕਾਰਵਾਈ ਅਤੇ ਕਾਨੂੰਨ ਦਾ ਅਜਿਹਾ ਰਾਜ, ਜਿਸ ਵਿੱਚ ਕੋਈ ਵੀ ਨਾਗਰਿਕ ਡਰ ਦੇ ਸਾਏ ਵਿੱਚ ਜਿਊਣ ਲਈ ਮਜਬੂਰ ਨਾ ਹੋਵੇ।”

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies