HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ

 

Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ

ਚੰਡੀਗੜ੍ਹ, 27 ਅਕਤੂਬਰ 2026 - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖ਼ਰੀ ਦਿਨ ਮੰਗਲਵਾਰ ਨੂੰ ਜ਼ੋਰਦਾਰ ਹੰਗਾਮਾ ਹੋਇਆ। ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਬੋਤਲ ਲੈ ਕੇ ਵਿਧਾਨ ਸਭਾ ਦੇ ਬਾਹਰ ਪਹੁੰਚੇ ਅਤੇ ਸਰਕਾਰ ਤੇ ਮੁੱਖ ਮੰਤਰੀ ਨੂੰ ਘੇਰਿਆ। ਦੂਜੇ ਪਾਸੇ, ਕਾਂਗਰਸੀ ਵਿਧਾਇਕ ਗਲਾਂ ਵਿੱਚ ਕਾਲੇ ਕੱਪੜੇ ਪਾ ਕੇ ਸਦਨ ਵਿੱਚ ਪਹੁੰਚੇ। ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ ਵਿਧਾਇਕਾਂ ਨੂੰ ਸਦਨ ਵਿੱਚ ਜਾਣ ਤੋਂ ਰੋਕਿਆ ਗਿਆ, ਜਿਸ ਦੇ ਵਿਰੋਧ ਵਿੱਚ ਪਾਰਟੀ ਨੇ ਨਾਅਰੇਬਾਜ਼ੀ ਕਰਦਿਆਂ ਵਿਧਾਨ ਸਭਾ ਦਾ ਬਾਈਕਾਟ ਕਰ ਦਿੱਤਾ।

ਮਾਮਲੇ ਨੂੰ ਲੈ ਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਸਕੱਤਰ ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਬਸਪਾ ਵਿਧਾਇਕ ਨਛੱਤਰ ਪਾਲ ਤੋਂ ਵੀ ਪੁੱਛਿਆ ਕਿ ਕੀ ਉਨ੍ਹਾਂ ਨੂੰ ਸਦਨ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਸੀ। ਇਸ ’ਤੇ ਨਛੱਤਰ ਪਾਲ ਨੇ ਕਿਹਾ ਕਿ ਉਹ ਸਮੇਂ ਦੇ ਪਾਬੰਦ ਹਨ। ਸਪੀਕਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਮਾਣਯੋਗ ਮੈਂਬਰ ਨੂੰ ਸਦਨ ਵਿੱਚ ਆਉਣ ਤੋਂ ਨਹੀਂ ਰੋਕਿਆ ਜਾਵੇਗਾ, ਬਸ਼ਰਤੇ ਉਸ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਗਈ ਹੋਵੇ।

ਇਸ ਤੋਂ ਬਾਅਦ ਵਿਧਾਨ ਸਭਾ ਦੇ ਪੋਡੀਅਮ ’ਤੇ ਪ੍ਰੈੱਸ ਕਾਨਫਰੰਸ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਿਧਾਇਕਾਂ ਵਿਚਾਲੇ ਤਕਰਾਰ ਹੋ ਗਈ। ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬਾਜਵਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਾਹਰ ਜਾ ਕੇ ਜੋ ਕਰਨਾ ਹੈ, ਕਰ ਲਓ, ਪਰ ਇੱਥੇ ਬਾਜਵਾ ਦੀ ਗੁੰਡਾਗਰਦੀ ਨਹੀਂ ਚੱਲਣ ਦਿੱਤੀ ਜਾਵੇਗੀ। ਇਸ ਦੇ ਜਵਾਬ ਵਿੱਚ ਬਾਜਵਾ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਧੱਕੇ ਵੀ ਮਾਰੇ ਗਏ। ਇਸ ਘਟਨਾ ਨੇ ਸਦਨ ਦੇ ਅੰਦਰ ਅਤੇ ਬਾਹਰ ਤਣਾਅਪੂਰਨ ਮਾਹੌਲ ਪੈਦਾ ਕਰ ਦਿੱਤਾ।

ਵਿਧਾਨ ਸਭਾ ਬਾਹਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ‘ਆਪ’ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਵਿਚਾਲੇ ਵੀ ਤਿੱਖੀ ਬਹਿਸ ਹੋਈ। ਖਹਿਰਾ ਨੇ ਮਾਣੂੰਕੇ ਨੂੰ ਇੱਕ ਐੱਨਆਰਆਈ ਦੀ ਕੋਠੀ ’ਤੇ ਕਬਜ਼ਾ ਕਰਨ ਦੇ ਦੋਸ਼ਾਂ ਨਾਲ ਜੋੜਦਿਆਂ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ’ਤੇ ਮਾਣੂੰਕੇ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ ਤੋਂ ਰਾਹਤ ਮਿਲ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਇਸ ਮਾਮਲੇ ਵਿੱਚ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਉਣਗੇ। ਵਿਸ਼ੇਸ਼ ਇਜਲਾਸ ਦੇ ਆਖ਼ਰੀ ਦਿਨ ਹੋਏ ਇਨ੍ਹਾਂ ਘਟਨਾਕ੍ਰਮਾਂ ਕਾਰਨ ਪੰਜਾਬ ਵਿਧਾਨ ਸਭਾ ਵਿੱਚ ਸਿਆਸੀ ਤਣਾਅ ਸਿਖਰ ’ਤੇ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies