HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਭਗਵੰਤ ਮਾਨ ਸਰਕਾਰ ਬਿਨਾਂ ਕਿਸੇ ਦੇਰੀ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਪ੍ਰਸ਼ਾਸਕੀ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 17 ਨਵੰਬਰ, 2026 - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਪਏ ਮਸਲਿਆਂ ਅਤੇ ਸ਼ਿਕਾਇਤਾਂ ‘ਤੇ ਚਰਚਾ ਕਰਨ ਲਈ ਵਿਸਥਾਰਤ ਮੀਟਿੰਗਾਂ ਕੀਤੀਆਂ।

ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਨੇ ਕੈਬਨਿਟ ਮੰਤਰੀ ਨੂੰ ਆਪਣੀਆਂ ਮੁੱਖ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਆਪਣੀਆਂ ਮੰਗਾਂ ਸੌਂਪੀਆਂ। ਮੁਲਾਜ਼ਮ ਯੂਨੀਅਨਾਂ ਦੇ ਸਮੂਹ ਨੁਮਾਇੰਦਿਆਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਤੋਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ।”

ਵਿਚਾਰੇ ਗਏ ਮਾਮਲਿਆਂ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿੱਤ ਮੰਤਰੀ ਨੇ ਮੀਟਿੰਗ ਵਿੱਚ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਲੋੜੀਂਦੀ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇੱਕ ਹਫ਼ਤੇ ਦੇ ਅੰਦਰ-ਅੰਦਰ ਸਥਿਤੀ ਰਿਪੋਰਟ (ਸਟੇਟਸ ਰਿਪੋਰਟ) ਪੇਸ਼ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਨੂੰ ਹੱਲ ਕਰਨ ਵਿੱਚ ਕੋਈ ਵੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ।”

ਇਸ ਮੀਟਿੰਗ ਵਿੱਚ ਆਊਟਸੋਰਸ ਐਂਪਲਾਈਜ਼ ਫੈਡਰੇਸ਼ਨ ਪੰਜਾਬ (ਪੀ.ਐਸ.ਪੀ.ਸੀ.ਐਲ.) ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ, ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ, ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਦੇ ਪ੍ਰਧਾਨ ਗੁਰਵਿੰਦਰ ਸਿੰਘ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਜਿੰਦਰ ਸਿੰਘ, ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਨਿਰੋਲ ਯੂਨੀਅਨ ਪੰਜਾਬ ਦੀ ਪ੍ਰਧਾਨ ਕਿਰਨਦੀਪ ਕੌਰ, ਐਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਪ੍ਰਧਾਨ ਵਰਿੰਦਰ ਸਿੰਘ, ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰ ਫਰੰਟ ਪੰਜਾਬ ਦੇ ਨੁਮਾਇੰਦੇ ਰਣਜੀਤ ਸਿੰਘ ਬਰਨਾਲਾ, 3704 ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ, ਮਿਡ-ਡੇਅ ਮੀਲ ਤੇ ਸਫ਼ਾਈ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਪੰਜਾਬ ਦੇ ਪ੍ਰਧਾਨ ਬਲਿਹਾਰ ਸਿੰਘ ਹਾਜ਼ਰ ਸਨ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies