HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

 

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਮਾਨ ਸਰਕਾਰ ਵੱਲੋਂ ਬਿਹਤਰ ਰੁਜ਼ਗਾਰ ਮੌਕਿਆਂ ਅਤੇ ਹੁਨਰ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਤਰਜੀਹ: ਸੌਂਦ

ਕਲਰਕਾਂ ਦੀ ਭਰਤੀ ਪ੍ਰਕਿਰਿਆ ਲਈ ਤਿਆਰੀਆਂ ਸ਼ੁਰੂ; 2500 ਨੌਜਵਾਨਾਂ ਨੂੰ ਲਾਈਨਮੈਨ ਟਰੇਡ ਅਧੀਨ ਦਿੱਤੀ ਜਾਵੇਗੀ ਸਿਖਲਾਈ:ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 17 ਨਵੰਬਰ - ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਭਰਤੀ ਅਤੇ ਹੁਨਰ ਵਿਕਾਸ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਦੇ ਤਕਨੀਕੀ ਹੁਨਰ ਨੂੰ ਨਿਖਾਰਨਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਝੇ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਆਪਣੇ ਪ੍ਰਸ਼ਾਸਕੀ ਕੰਮਕਾਜ ਨੂੰ ਮਜ਼ਬੂਤ ਕਰਨ ਅਤੇ ਖਪਤਕਾਰ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਕਲਰਕਾਂ ਦੀਆਂ 450 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲੋੜੀਂਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਭਰਤੀ ਪ੍ਰਕਿਰਿਆ ਨਿਰਧਾਰਤ ਨਿਯਮਾਂ ਤੇ ਕਾਇਦੇ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ।

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਵਿੱਤੀ ਸਾਲ 2026-27 ਦੌਰਾਨ ਆਪਣੇ ’ਅਪ੍ਰੈਂਟਿਸਸ਼ਿਪ ਸਿਖਲਾਈ ਪ੍ਰੋਗਰਾਮ’ ਤਹਿਤ ‘ਲਾਈਨਮੈਨ ਟਰੇਡ’ ਵਿੱਚ 2500 ਅਪ੍ਰੈਂਟਿਸਾਂ ਨੂੰ ਹੁਨਰ ਤਰਾਸ਼ਣ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਉਮੀਦਵਾਰਾਂ ਨੂੰ ਬਿਜਲੀ ਖੇਤਰ ਵਿੱਚ ਉਦਯੋਗ-ਅਧਾਰਿਤ ਵਿਹਾਰਕ ਸਿਖਲਾਈ ਅਤੇ ਤਜਰਬਾ ਮੁਹੱਈਆ ਕਰਵਾਏਗਾ, ਜਿਸ ਨਾਲ ਨਾ ਸਿਰਫ਼ ਉਨ੍ਹਾਂ ਨੂੰ ਜ਼ਰੂਰੀ ਤਕਨੀਕੀ ਤਜ਼ਰਬਾ ਮਿਲੇਗਾ ਸਗੋਂ ਭਵਿੱਖ ਵਿੱਚ ਰੁਜ਼ਗਾਰ ਦੇ ਬਿਹਤਰ ਮੌਕਿਆਂ ਲਈ ਵੀ ਰਾਹ ਪੱਧਰਾ ਹੋਵੇਗਾ।

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਹੁਨਰ ਵਿਕਾਸ ਪਹਿਲਕਦਮੀਆਂ ਰਾਹੀਂ ਰੁਜ਼ਗਾਰ ਦੇ ਬਿਹਤਰ ਮੌਕੇ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕਲਰਕਾਂ ਦੀ ਭਰਤੀ ਨਾਲ ਪੀ.ਐਸ.ਪੀ.ਸੀ.ਐਲ. ਦੇ ਪ੍ਰਸ਼ਾਸਕੀ ਅਤੇ ਖਪਤਕਾਰ ਸੇਵਾਵਾਂ ਸਬੰਧੀ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ ਉੱਥੇ ਹੀ ਅਪ੍ਰੈਂਟਿਸਸ਼ਿਪ ਪ੍ਰੋਗਰਾਮ ਬਿਜਲੀ ਖੇਤਰ ਲਈ ਇੱਕ ਹੁਨਰਮੰਦ ਤਕਨੀਕੀ ਸਟਾਫ ਵੀ ਵਿਕਸਤ ਕਰੇਗਾ।

ਨੌਜਵਾਨ ਸਸ਼ਕਤੀਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਸੌਂਦ ਨੇ ਕਿਹਾ ਕਿ ਇਹ ਪਹਿਲਕਦਮੀਆਂ ਰੁਜ਼ਗਾਰ ਦੀਆਂ ਸੰਭਾਵਨਾਵਾਂ ਨੂੰ ਬਿਹਤਰ ਬਣਾਉਣ ਅਤੇ ਪੰਜਾਬ ਦੇ ਸਮਾਜਿਕ-ਆਰਥਿਕ ਢਾਂਚੇ ਨੂੰ ਹੋਰ ਬਿਹਤਰ ਬਨਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਣਗੀਆਂ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies